ਕੈਨੇਡਾ ਤੋਂ ਪੰਜਾਬੀ ਨੌਜਵਾਨਾਂ ਦੇ ਮੌਤ ਦੀਆਂ ਖਬਰਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਦੀ ਭਾਲ ਜਾਂ ਸੁਨਿਹਰੀ ਭਵਿੱਖ ਦੀ ਆਸ ਲਏ ਜਾਂਦੇ ਹਨ ਪਰ ਕਈ ਵਾਲ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਪਰਿਵਾਰ ਨੇ ਨਹੀਂ ਕੀਤੀ ਹੁੰਦੀ।ਕੈਨੇਡਾ ਤੋਂ ਪੰਜਾਬੀ ਨੌਜਵਾਨਾਂ ਦੇ ਮੌਤ ਦੀਆਂ ਖਬਰਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਦੀ ਭਾਲ ਜਾਂ ਸੁਨਿਹਰੀ ਭਵਿੱਖ ਦੀ ਆਸ ਲਏ ਜਾਂਦੇ ਹਨ ਪਰ ਕਈ ਵਾਲ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਪਰਿਵਾਰ ਨੇ ਨਹੀਂ ਕੀਤੀ ਹੁੰਦੀ।

    ਅਜਿਹਾ ਹੀ ਇਕ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਇਕ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਰਾਜ ਸਿੰਘ ਵਜੋਂ ਹੋਈ ਹੈ। ਉਹ ਕੈਨੇਡਾ ਦੇ ਓਂਟਾਰੀਓ ਵਿਚ ਰਹਿੰਦਾ ਸੀ ਤੇ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਸੀ। ਦੱਸ ਦੇਈਏ ਕਿ ਨਵਰਾਜ ਦੀ ਦੇਹ ਹੈਮਿਲਟਨ ‘ਚ ਦਰੱਖਤ ਨਾਲ ਲਟਕਦੀ ਹੋਈ ਮਿਲੀ। ਨਵਰਾਜ ਅਗਸਤ 2022 ‘ਚ ਕੈਨੇਡਾ ਗਿਆ ਸੀ। ਨਵਰਾਜ ਦੀ ਅਚਾਨਕ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।