ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।  ਤੇਜਿੰਦਰ ਪਾਲ ਸਿੰਘ ਬਿੱਟੂ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

    ਅੱਜ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
    ਜਾਣਕਾਰੀ ਮੁਤਾਬਕ ਬਿੱਟੂ ਅੱਜ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਅਮਿਤ ਸ਼ਾਹ ਦੇ ਨਾਲ ਪੰਜਾਬ ਅਤੇ ਹਿਮਾਚਲ ਦੀ ਵੱਡੀ ਲੀਡਰਸ਼ਿਪ ਵੀ ਉੱਥੇ ਮੌਜੂਦ ਰਹੇਗੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਕੀਤਾ ਜਾਵੇਗਾ। ਬਿੱਟੂ ਦਾ ਪੰਜਾਬ ਵਿੱਚ ਕਾਫੀ ਪ੍ਰਭਾਵ ਹੈ।

    ਬਿੱਟੂ 12 ਸਾਲ ਸਿਆਸਤ ਤੋਂ ਦੂਰ ਰਹੇ
    ਦੱਸ ਦੇਈਏ ਕਿ ਬਿੱਟੂ ਕਰੀਬ 12 ਸਾਲਾਂ ਤੋਂ ਰਾਜਨੀਤੀ ਤੋਂ ਦੂਰ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਸਾਲ 2017 ‘ਚ ਮੁੜ ਕਾਂਗਰਸ ਲਈ ਕੰਮ ਕਰਨਾ ਸ਼ੁਰੂ ਕੀਤਾ ਸੀ । ਉਨ੍ਹਾਂ ਦੇ ਅਚਾਨਕ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਨੂੰ ਕਾਂਗਰਸ ਲਈ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਇਸ ਨਾਲ ਜਲੰਧਰ ਸਮੇਤ ਪੰਜਾਬ ਦੀਆਂ ਕਈ ਸੀਟਾਂ ‘ਤੇ ਕਾਂਗਰਸ ਨੂੰ ਨੁਕਸਾਨ ਹੋਵੇਗਾ।