ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਨਵਜੰਮੀ ਧੀ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਜਾਣਕਾਰੀ ਮੁਤਾਬਕ ਸੀਐਮ ਮਾਨ ਸਵੇਰੇ ਤਕਰੀਬਨ 10.50 ਵਜੇ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਸੀਐਮ ਭਗਵੰਤ ਸਿੰਘ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਪਹਿਲਾਂ ਕੜਾਹ ਪ੍ਰਸ਼ਾਦ ਕਰਵਾਇਆ ਤੇ ਫਿਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।
ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਸੀਐਮ ਮਾਨ ਮਾਨ ਨੇ ਕਿਹਾ ਕਿ ਪਿਛਲੇ ਮਹੀਨੇ ਰੱਬ ਨੇ ਬੱਚੀ ਦੀ ਦਾਤ ਬਖਸ਼ੀ ਹੈ।ਅੱਜ ਪਹਿਲੀ ਵਾਰ ਮੈਂ ਬੱਚੀ ਨੂੰ ਘਰੋਂ ਬਾਹਰ ਲੈ ਕੇ ਆਇਆ ਹਾਂ। ਇਸ ਲਈ ਸਭ ਤੋਂ ਪਹਿਲਾਂ ਬੱਚੀ ਨੂੰ ਰੱਬ ਦੇ ਘਰ ਲੈ ਕੇ ਆਇਆ ਹਾਂ। ਮੈਂ ਆਪਣੇ ਤੇ ਪੰਜਾਬ ਲਈ ਅਰਦਾਸ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੈਨੂੰ ਜੋ ਪ੍ਰਮਾਤਮਾ ਨੇ ਸੇਵਾ ਦਿੱਤੀ ਹੈ, ਮੈਂ ਉਸ ਨੂੰ ਚੰਗੀ ਤਰ੍ਹਾਂ ਪੂਰੀ ਕਰ ਸਕਾਂ।