ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਗੁਪਤ ਕਾਰਵਾਈ ਦੌਰਾਨ, CI ਅੰਮ੍ਰਿਤਸਰ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਜਿਸ ਵਿੱਚ CI ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।ਪੰਜਾਬ ਦੇ DGP ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਕੋਲੋਂ 4 ਕਿਲੋ ਆਈਸ ਡਰੱਗ (ਮੇਥਾਮਫੇਟਾਮਾਈਨ) ਅਤੇ 1 KG ਹੈਰੋਇਨ ਬਰਾਮਦ ਕੀਤੀ ਗਈ ਹੈ। ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਪਾਕਿਸਤਾਨ-ਅਧਾਰਤ ਡਰੱਗ ਤਸਕਰ ਵਲੋਂ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ । ਪੁਲਿਸ ਵੱਲੋਂ ਇਸ ਨੂੰ ਲੈ ਕੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।