ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ’ਚ 12 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 95 ਸੀਟਾਂ ’ਤੇ ਅੱਜ ਵੋਟਿੰਗ ਹੋ ਰਹੀ ਹੈ। ਇਹ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗੀ। ਤੀਜੇ ਪੜਾਅ ਦੀ ਵੋਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਪਣੀ ਵੋਟ ਗੁਜਰਾਤ ਤੋਂ ਪਾਈ ਹੈ।

    ਵੋਟ ਪਾਉਣ ਤੋਂ ਬਾਅਦ ਪੀਐਮ ਮੋਦੀ ਨੇ ਮੀਡੀਆ ਨਾਲ ਗੱਲ ਕਰਦਿਆਂ ਲੋਕਾਂ ਨੂੰ ਵੀ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ- ਸਾਡੇ ਦੇਸ਼ ਵਿਚ ਦਾਨ ਦਾ ਬਹੁਤ ਮਹੱਤਵ ਹੈ ਅਤੇ ਇਸੇ ਭਾਵਨਾ ਨਾਲ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਵੋਟ ਪਾਉਣੀ ਚਾਹੀਦੀ ਹੈ। ਪੀਐੱਮ ਮੋਦੀ ਨੇ ਕਿਹਾ- ਮੈਂ ਹਮੇਸ਼ਾ ਗੁਜਰਾਤ ‘ਚ ਵੋਟਰ ਵਜੋਂ ਵੋਟ ਕਰਦਾ ਹਾਂ। ਅਮਿਤ ਭਾਈ ਇੱਥੋਂ ਭਾਜਪਾ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।

    FOLLOW US :-https://x.com/welcomepunjab/status/1787700149763936318

    ਉਹਨਾਂ ਨੇ ਪੱਤਰਕਾਰਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਵੀ ਕਿਹਾ ਹੈ। ਪੀਐੱਮ ਮੋਦੀ ਨੇ ਕਿਹਾ ਕਿ ਵੋਟਾਂ ਵੇਲੇ ਮੀਡੀਆ ਵਾਲਿਆਂ ਦਾ ਵੀ ਕੰਮ ਬਹੁਤ ਵਧ ਜਾਂਦਾ ਹੈ ਇਸ ਲਈ ਜੇ ਉਹਨਾਂ ਦੀ ਸਿਹਤ ਠੀਕ ਰਹੇਗੀ ਤਾਂ ਹੀ ਉਹ ਕੰਮ ਕਰ ਪਾਉਣਗੇ। ਉਹਨਾਂ ਨੇ ਸਭ ਨੂੰ ਗਰਮੀ ਵੇਲੇ ਬਹੁਤ ਸਾਰਾ ਪਾਣੀ ਪੀਣ ਦੀ ਸਲਾਹ ਦਿੱਤੀ।