ਟਾਟਾ ਗਰੁੱਪ ਦੀ ਏਅਰਲਾਈਨ ਏਅਰ ਇੰਡੀਆ ਐਕਸਪ੍ਰੈਸ ਨੇ 25 ਕੈਬਿਨ ਕਰੂ ਮੈਂਬਰਾਂ ਨੂੰ ਬਰਖਾਸਤ ਕਰ ਦਿੱਤਾ ਹੈ। ਏਅਰ ਇੰਡੀਆ ਨੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਇਹ ਕਾਰਵਾਈ ਕੀਤੀ ਹੈ। ਕੰਪਨੀ ਵੱਲੋਂ ਜਿਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ਗਿਆ ਹੈ, ਉਨ੍ਹਾਂ ‘ਚ ਉਹ ਲੋਕ ਸ਼ਾਮਲ ਹਨ ਜੋ ਅਚਾਨਕ ‘ਬਿਮਾਰੀ’ ਦਾ ਹਵਾਲਾ ਦਿੰਦਿਆਂ ਹੋਏ ਛੁੱਟੀ ‘ਤੇ ਗਏ ਹਨ।
ਵੀਰਵਾਰ ਨੂੰ ਵੀ ਏਅਰ ਇੰਡੀਆ ਐਕਸਪ੍ਰੈਸ ਦੀਆਂ 70 ਤੋਂ ਵੱਧ ਉਡਾਣਾਂ ਜਾਂ ਤਾਂ ਰੱਦ ਹੋਈਆਂ ਜਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਜਿਨ੍ਹਾਂ ਉਡਾਣਾਂ ਨੂੰ ਰੱਦ ਕੀਤਾ ਗਿਆ ਹੈ, ਉਨ੍ਹਾਂ ਵਿੱਚ ਚੇਨਈ ਤੋਂ ਕੋਲਕਾਤਾ, ਚੇਨਈ ਤੋਂ ਸਿੰਗਾਪੁਰ ਅਤੇ ਤ੍ਰਿਚੀ ਤੋਂ ਸਿੰਗਾਪੁਰ ਦੀਆਂ ਉਡਾਣਾਂ ਸ਼ਾਮਲ ਹਨ। ਜਦੋਂਕਿ ਲਖਨਊ ਤੋਂ ਬੈਂਗਲੁਰੂ ਦੀ ਫਲਾਈਟ ਲੇਟ ਚੱਲ ਰਹੀ ਹੈ।
ਦੱਸ ਦੇਈਏ ਕਿ ਏਅਰ ਇੰਡੀਆ ਐਕਸਪ੍ਰੈਸ ਵਿੱਚ ਕੰਮ ਕਰ ਰਹੇ 300 ਤੋਂ ਵੱਧ ਕਰਮਚਾਰੀ ਬੁੱਧਵਾਰ ਤੋਂ ਕੰਮ ‘ਤੇ ਨਹੀਂ ਆ ਰਹੇ ਹਨ। ਇਨ੍ਹਾਂ ਸਾਰੇ ਕਰਮਚਾਰੀਆਂ ਨੇ ਬਿਮਾਰੀ ਦਾ ਹਵਾਲਾ ਦਿੰਦਿਆਂ ਇਕੱਠੇ ਛੁੱਟੀ ‘ਤੇ ਚਲੇ ਗਏ ਅਤੇ ਵਾਪਸ ਕੰਮ ਤੇ ਨਹੀਂ ਪਰਤੇ। ਇਸ ਕਾਰਨ ਬੁੱਧਵਾਰ ਨੂੰ ਵੱਡੀ ਗਿਣਤੀ ‘ਚ ਉਡਾਣਾਂ ਨੂੰ ਰੱਦ ਕਰਨਾ ਪਿਆ ਅਤੇ ਸਾਰਾ ਸ਼ਡਿਊਲ ਵਿਗੜ ਗਿਆ ਹੈ। ਜਿਸ ਕਾਰਨ ਜਹਾਜ਼ਾਂ ਦੇ ਸੰਚਾਲਨ ‘ਚ ਕਾਫੀ ਮੁਸ਼ਕਿਲਾਂ ਆਈਆਂ ਦਾ ਸਾਹਮਣਾ ਕਰਨਾ ਪਿਆ।
ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਸਾਡੇ ਕੈਬਿਨ ਕਰੂ ਦੇ ਕਈ ਮੈਂਬਰ ਮੰਗਲਵਾਰ ਰਾਤ ਤੋਂ ਡਿਊਟੀ ਲਈ ਰਿਪੋਰਟ ਕਰਨ ਤੋਂ ਠੀਕ ਪਹਿਲਾਂ ਬੀਮਾਰ ਹੋ ਗਏ ਸਨ ਅਤੇ ਇਸ ਕਾਰਨ ਕਈ ਉਡਾਣਾਂ ਨੂੰ ਜਾਂ ਤਾਂ ਰੱਦ ਕਰਨਾ ਪਿਆ ਹੈ ਜਾਂ ਦੇਰੀ ਨਾਲ ਚੱਲ ਰਿਹਾ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕਈ ਉਡਾਣਾਂ ਰੱਦ ਕਰਨੀ ਪੈ ਸਕਦੀ ਹੈ। ਨਾਲ ਹੀ ਕੰਪਨੀ ਆਪਣੀ ਉਡਾਣਾਂ ‘ਚ ਕਟੋਤੀ ਵੀ ਕਰੇਗੀ।