ਕੀਰਤਪੁਰ ਸਾਹਿਬ ਦੇ ਨਜ਼ਦੀਕ ਪਿੰਡ ਡਾਢੀ ਨੇੜੇ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਦੇ ਬੇਕਾਬੂ ਹੋਣ ਤੋਂ ਬਾਅਦ ਫੁੱਟਪਾਥ ਦੇ ਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟੀ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਘਟਨਾ ਵਾਲੀ ਥਾਂ ਤੇ ਪਹੁੰਚ ਗਏ ਹਨ।
ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਸ਼ਾਮ ਕਰੀਬ 5 ਵਜੇ ਵਾਪਰਿਆ। ਪਿੰਡ ਡਾਢੀ ਕੋਲ ਇੱਕ ਬੇਕਾਬੂ ਹੋਈ ਆਲਟੋ ਕਾਰ ਫੁੱਟਪਾਥ ਦੇ ਨਾਲ ਵੱਜਣ ਤੋਂ ਬਾਅਦ ਪੁਲ ਦੀ ਰੇਲਿੰਗ ਵਿੱਚ ਜਾ ਟਕਰਾਈ, ਜਿਸ ਕਾਰਨ ਕਾਰ ‘ਚ ਸਵਾਰ ਇੱਕ ਮਹਿਲਾ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ‘ਚ ਇੱਕ ਔਰਤ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਸਬੰਧੀ ਸੜਕ ਸੁਰੱਖਿਆ ਫੋਰਸ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਮੌਕੇ ਤੇ ਪਹੁੰਚੇ। ਟੀਮ ਵੱਲੋਂ ਮ੍ਰਿਤਕ ਦੀ ਲਾਸ਼ ਨੂੰ 108 ਨੰਬਰ ਐਬੂਲੈਂਸ ਰਾਹੀਂ ਹਸਪਤਾਲ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਵੀ ਐਬੂਲੈਂਸ ਰਾਹੀਂ ਇਲਾਜ ਲਈ ਸ਼੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਇੱਥੇ ਇਲਾਜ ਦੌਰਾਨ ਦੋਵੇਂ ਜ਼ਖਮੀਆਂ ਨੇ ਵੀ ਦਮ ਤੋੜ ਦਿੱਤਾ।