ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.1 ਮਾਪੀ ਗਈ। ਭੂਚਾਲ ਕਾਰਨ ਹੁਣ ਤਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।

    ਉੱਤਰਾਖੰਡ ‘ਚ ਭੂਚਾਲ ਦੇ ਹਲਕੇ ਝਟਕਿਆਂ ਕਾਰਨ ਅੱਜ ਇਕ ਵਾਰ ਫਿਰ ਧਰਤੀ ਹਿੱਲ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਵਲੋਂ ਦਿਤੀ ਗਈ ਜਾਣਕਾਰੀ ਮੁਤਾਬਕ ਪਿਥੌਰਾਗੜ੍ਹ ‘ਚ ਮੰਗਲਵਾਰ ਸਵੇਰੇ 6:43 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.1 ਸੀ। ਭੂਚਾਲ ਦੇ ਕੇਂਦਰ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਭੂਚਾਲ ਕਾਰਨ ਪੂਰੇ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਲੋਕ ਡਰ ਦੇ ਮਾਰੇ ਘਰਾਂ ‘ਚੋਂ ਬਾਹਰ ਆ ਗਏ। ਹੁਣ ਤਕ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

    ਅਰਬ ਸਾਗਰ ਵਿਚ ਵੀ ਆਇਆ ਭੂਚਾਲ

    ਭਾਰਤ ਦੇ ਪੱਛਮ ਵਿਚ ਸਥਿਤ ਅਰਬ ਸਾਗਰ ਵਿਚ ਵੀ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਸੋਮਵਾਰ ਰਾਤ 8:56 ਵਜੇ ਅਰਬ ਸਾਗਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਧਰਤੀ ਤੋਂ 10 ਕਿਲੋਮੀਟਰ ਹੇਠਾਂ ਸੀ।