ਪੰਜਾਬ ‘ਚ ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਅਨਮੋਲ ਗਗਨ ਮਾਨ ਦੇ ਜਲਦ ਹੀ ਵਿਆਹ ਕਰਾਉਣ ਦੀ ਖਬਰ ਹੈ।
![](https://dyf15lwdr1hh.cdn.shift8web.com/wp-content/plugins/ajax-load-more/build/frontend/img/placeholder.png)
ਲਾੜਾ ਮਲੋਟ ਨਾਲ ਸਬੰਧ ਰੱਖਦਾ ਹੈ ਅਤੇ ਫਿਲਹਾਲ ਚੰਡੀਗੜ੍ਹ ਹੀ ਰਹਿ ਰਿਹਾ ਹੈ। ਲਾੜਾ ਪੇਸ਼ੇ ਵਜੋਂ ਵਕੀਲ ਦੱਸਿਆ ਜਾ ਰਿਹਾ ਹੈ। ਵਿਆਹ ਸਮਾਗਮ ਦਾ ਪ੍ਰੋਗਰਾਮ ਜ਼ੀਕਰਪੁਰ ਦੇ ਇਕ ਪੈਲੇਸ ਵਿੱਚ ਰੱਖਿਆ ਗਿਆ।ਅਨਮੋਲ ਗਗਨ ਮਾਨ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ ਤੇ ਉਨ੍ਹਾਂ ਦਾ ਹਮਸਫ਼ਰ ਪੇਸ਼ੇ ਵਜੋਂ ਵਕੀਲ ਹੈ। ਵਿਆਹ ਜ਼ੀਕਰਪੁਰ ਦੇ ਇਕ ਪੈਲੇਸ ‘ਚ ਹੋਵੇਗਾ ਤੇ ਸਾਰੇ ਪ੍ਰੋਗਰਾਮ ਇੱਥੇ ਹੀ ਹੋਣਗੇ। ਕਿਹਾ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਹੋਣ ਕਰਕੇ ਵਿਆਹ ਦੀ ਤਾਰੀਕ ਹੁਣ ਤੈਅ ਕੀਤੀ ਗਈ ਹੈ। ਪਤਾ ਲੱਗਿਆ ਹੈ ਕਿ ਉਨ੍ਹਾਂ ਦਾ ਸਹੁਰਾ ਪਰਿਵਾਰ ਮਲੋਟ ਨਾਲ ਸੰਬੰਧਤ ਹੈ ਤੇ ਮੌਜੂਦਾ ਸਮੇਂ ਚੰਡੀਗੜ੍ਹ ‘ਚ ਰਹਿ ਰਿਹਾ ਹੈ।ਸੂਤਰਾਂ ਮੁਤਾਬਿਕ ਅਨਮੋਲ ਗਗਨ ਮਾਨ ਆਉਣ ਵਾਲੀ 16 ਜੂਨ ਨੂੰ ਵਿਆਹ ਕਰਵਾਉਣ ਜਾ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੰਤਰੀ ਬਣਨ ਤੋਂ ਬਾਅਦ ਵਿਆਹ ਕਰਵਾ ਚੁੱਕੇ ਹਨ।