ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਦੋਂ ਟਰੱਕ ਯੂਨੀਅਨ ਵਿੱਚ ਬੈਠੇ ਜਸਪਾਲ ਸਿੰਘ ਅਠਿਆਨੀ ਨਾਂ ਦੇ ਨੌਜਵਾਨ ਨੂੰ ਕਰੀਬ ਇੱਕ ਦਰਜਨ ਹਮਲਾਵਰਾਂ ਨੇ ਹਥਿਆਰਾਂ ਨਾਲ ਬੁਰੀ ਤਰ੍ਹਾਂ ਕੁੱਟਿਆ। ਇਸ ਘਟਨਾ ਤੋਂ ਬਾਅਦ ਹਮਲਾਵਰ ਟਰੱਕ ਯੂਨੀਅਨ ਤੋਂ ਫਰਾਰ ਹੋ ਗਏ ਅਤੇ ਜ਼ਖਮੀ ਨੌਜਵਾਨ ਨੂੰ ਪਹਿਲਾਂ ਮੌੜ ਮੰਡੀ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਫਿਰ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਰੈਫਰ ਕੀਤਾ ਗਿਆ