ਮੌਸਮ ਵਿਭਾਗ ਨੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ‘ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 8 ਜੁਲਾਈ ਨੂੰ ਦੋਵਾਂ ਸੂਬਿਆਂ ‘ਚ ਤੇਜ਼ ਬਾਰਿਸ਼ ਹੋ ਸਕਦੀ ਹੈ। ਹਿਮਾਚਲ ‘ਚ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਸੜਕਾਂ ਡੁੱਬ ਰਹੀਆਂ ਹਨ।ਇਸ ਦੇ ਨਾਲ ਹੀ ਕਈ ਇਲਾਕਿਆਂ ‘ਚ ਪਾਣੀ ਦੀ ਸਪਲਾਈ ਬੰਦ ਹੋ ਗਈ ਹੈ।ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਮੀਂਹ ਕਾਰਨ 1 ਨੈਸ਼ਨਲ ਹਾਈਵੇ ਅਤੇ 70 ਸੜਕਾਂ ਬੰਦ ਹੋ ਗਈਆਂ ਹਨ। ਕਿਨੌਰ ਵਿੱਚ ਨਾਥਪਾ ਸਲਾਈਡਿੰਗ ਪੁਆਇੰਟ ਨੇੜੇ NH 5 ਬੰਦ ਹੋ ਗਿਆ। ਬਿਜਲੀ ਸਪਲਾਈ ਦੇ 84 ਟਰਾਂਸਫਾਰਮਰ ਠੱਪ, ਜਲ ਸਪਲਾਈ ਦੇ 51 ਪ੍ਰਾਜੈਕਟ ਪ੍ਰਭਾਵਿਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।