Skip to content
ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਜਲੰਧਰ ਵੈਸਟ ਦਾ ਵਿਕਾਸ ਕਰਾਉਣ ਲਈ ਵਾਅਦਾ ਕੀਤਾ
ਜਲੰਧਰ-ਵਿਧਾਨ ਸਭਾ ਹਲਕਾ ਜਲੰਧਰ ਵੈਸਟ ਤੋਂ ਜ਼ਿਮਨੀ ਚੋਣ ਜਿੱਤ ਕੇ ਨਵੇਂ ਬਣੇ ਵਿਧਾਇਕ ਸ਼੍ਰੀ ਮੋਹਿੰਦਰ ਭਗਤ ਜੀ ਨੇ ਸਮਾਜ ਦੇ ਹਰ ਵਰਗ ਨੂੰ ਨਾਲ ਲੈਕੇ ਇਲਾਕੇ ਦਾ ਵਿਕਾਸ ਕਰਾਉਣ ਦੀ ਆਪਣੀ ਵੱਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਮੂਹ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ। ਅੱਜ ਇਥੇ ਜਲੰਧਰ ਸ਼ਹਿਰ ਦੇ ਇਕੋ ਇਕ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਵਿਧਾਇਕ ਬਣਨ ਤੋਂ ਬਾਅਦ ਸਤਿਗੁਰੂ ਦਾ ਸ਼ੁਕਰਾਨਾ ਕਰਦਿਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਪਣੇ ਵੀਚਾਰ ਸੰਗਤਾਂ ਨਾਲ ਸਾਂਝੇ ਕਰਦਿਆਂ ਕਹੇ। ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਸਹਿਜ ਪਾਠਾਂ ਦੀ ਲੜੀ ਦੇ ਤਹਿਤ ਹਫਤਾਵਾਰੀ ਗੁਰਮਤਿ ਸਮਾਗਮ ਦੌਰਾਨ ਸ੍ਰ ਗੁਰਮੀਤ ਸਿੰਘ ਦੇ ਪ੍ਰਵਾਰ ਵਲੋਂ ਆਪਣੇ ਬੱਚੇ ਸੁਰਪ੍ਰੀਤ ਸਿੰਘ ਦੇ ਜਨਮ ਦਿਨ ਦੀ ਖੁਸ਼ੀ ਵਿਚ ਰਖਾਏ ਗਏ ਸਹਿਜ ਪਾਠ ਦੇ ਭੋਗ ਪੁਆਏ ਗਏ। ਹਜ਼ੂਰੀ ਰਾਗੀ ਜੱਥਿਆਂ ਵਲੋਂ ਕੀਰਤਨ ਅਤੇ ਕਥਾ ਉਪਰੰਤ ਸੰਗਤੀ ਰੂਪ ਵਿੱਚ ਨੌਵੇਂ ਮਹਲੇ ਦਾ ਪਾਠ ਕੀਤਾ ਗਿਆ। ਸੰਗਤਾਂ ਨਾਲ ਆਪਣੇ ਵੀਚਾਰ ਸਾਂਝੇ ਕਰਦਿਆਂ ਸ਼੍ਰੀ ਭਗਤ ਜੀ ਨੇ ਕਿਹਾ ਕਿ ਹਰ ਵਿਅਕਤੀ ਨੂੰ ਕੋਈ ਵੀ ਵੱਡੀ ਜ਼ਿੰਮੇਵਾਰੀ ਗੂਰੂ ਸਾਹਿਬ ਜੀ ਦੀ ਬਖਸ਼ਿਸ਼ ਨਾਲ ਹੀ ਮਿਲਦੀ ਹੈ ਅਤੇ ਉਸੇ ਦੀ ਕ੍ਰਿਪਾ ਸਦਕਾ ਹੀ ਇਹ ਜ਼ਿੰਮੇਵਾਰੀਆਂ ਨਿਭਾਉਣ ਦੀ ਸਮਰੱਥਾ ਪ੍ਰਾਪਤ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਅਸਥਾਨ ਤੋਂ ਹਮੇਸ਼ਾਂ ਹੀ ਮੈਨੂੰ ਅਤੇ ਮੇਰੇ ਪ੍ਰਵਾਰ ਨੂੰ ਬਖਸ਼ਿਸ਼ਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਗੁਰੂ ਸਾਹਿਬ ਦੇ ਨਾਲ ਨਾਲ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣੀ ਅਣਥੱਕ ਮਿਹਨਤ ਨਾਲ ਉਨਾਂ ਤੇ ਭਰੋਸਾ ਪ੍ਰਗਟ ਕੀਤਾ ਅਤੇ ਇਹ ਕਾਮਯਾਬੀ ਦਿਵਾਉਣ ਵਿੱਚ ਅਹਿਮ ਯੋਗਦਾਨ ਪਾਇਆ। ਪ੍ਰਧਾਨ ਸ੍ਰ ਬੇਅੰਤ ਸਿੰਘ ਸਰਹੱਦੀ ਜੀ ਨੇ ਸਮੂਹ ਸੰਗਤਾਂ ਅਤੇ ਸ਼੍ਰੀ ਮੋਹਿੰਦਰ ਭਗਤ ਜੀ ਦਾ ਧੰਨਵਾਦ ਕੀਤਾ। ਗੁਰਦੁਆਰਾ ਸਾਹਿਬ ਵਲੋਂ ਉਨ੍ਹਾਂ ਨੂੰ ਅਸੀਸਾਂ ਭਰਿਆ ਸਿਰੋਪਾਓ, ਦੁਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸ੍ਰ ਗੁਰਚਰਨ ਸਿੰਘ ਚੰਨੀ ਵੀ ਵਿਸ਼ੇਸ਼ ਤੌਰ ਤੇ ਸੰਗਤਾਂ ਦੇ ਦਰਸ਼ਨਾਂ ਲਈ ਪਹੁੰਚੇ। ਉਨਾਂ ਨੂੰ ਵੀ ਗੁਰੂ ਘਰ ਵਲੋਂ ਸਿਰੋਪਾਓ ਦੀ ਬਖਸ਼ਿਸ਼ ਨਾਲ ਨਿਵਾਜਿਆ ਗਿਆ। ਸਨਮਾਨ ਕਰਨ ਵਾਲਿਆਂ ਵਿੱਚ ਪ੍ਰਧਾਨ ਸਰਹੱਦੀ ਦੀ ਤੋਂ ਇਲਾਵਾ, ਕਾਰਜਕਾਰੀ ਪ੍ਰਧਾਨ ਗੁਰਕਿਰਪਾਲ ਸਿੰਘ,ਚੇਅਰਮੈਨ ਕੋਰ ਕਮੇਟੀ ਹਰਜੀਤ ਸਿੰਘ ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਅਮਰੀਕ,ਸਕੱਤਰ ਇੰਦਰਪਾਲ ਸਿੰਘ, ਗੁਰਜੀਤ ਸਿੰਘ ਪੋਪਲੀ ਆਦਿ ਪਤਵੰਤੇ ਹਾਜਰ ਸਨ। ਸਮਾਪਤੀ ਉਪਰੰਤ ਸਮੂਹ ਸੰਗਤਾਂ ਨੂੰ ਗੁਰੂ ਕਾ ਅਤੁੱਟ ਲੰਗਰ ਛਕਾਇਆ ਗਿਆ।
Post Views: 2,280