ਪੰਜਾਬੀ ਗਾਇਕ ਗਿੱਪੀ ਗਰੇਵਾਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।  ਦਰਅਸਲ ਮੁਹਾਲੀ ਜ਼ਿਲ੍ਹੇ ਦੀ ਕੋਰਟ ਨੇ ਗਿੱਪੀ ਗਰੇਵਾਲ ਖਿਲਾਫ਼ ਵਾਰੰਟ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਰੰਗਦਾਰੀ ਮਾਮਲੇ ਵਿੱਚ ਗਿੱਪੀ ਗਰੇਵਾਲ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਵਾਰ-ਵਾਰ ਨੋਟਿਸ ਜਾਰੀ ਹੋਣ ਤੋਂ ਬਾਅਦ ਵੀ ਉਹ ਗਿੱਪੀ ਗਰੇਵਾਲ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਕਾਰਨ ਹੁਣ ਮੋਹਾਲੀ ਅਦਾਲਤ ਨੇ ਪੰਜਾਬੀ ਗਾਇਕ ਖਿਲਾਫ਼ ਵਾਰੰਟ ਜਾਰੀ ਕਰ ਦਿੱਤੇ ਹਨ।ਮੁਹਾਲੀ ਅਦਾਲਤ ਨੇ ਗਿੱਪੀ ਗਰੇਵਾਲ ਨੂੰ 24 ਜੁਲਾਈ ਨੂੰ ਪੇਸ਼ ਹੋਣ ਲਈ 5000 ਰੁਪਏ ਦੀ ਜ਼ਮਾਨਤ ਦੇ ਨਾਲ ਸੰਮਨ ਵੀ ਭੇਜੇ ਸਨ। ਜੋ ਅਦਾਲਤ ਵਿੱਚ ਵਾਪਸ ਆ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਵੇਗੀ। ਗਿੱਪੀ ਗਰੇਵਾਲ ਨੇ ਅਦਾਲਤ ‘ਚ ਗਵਾਹੀ ਦੇਣੀ ਹੈ।

    ਜਾਣੋ ਕੀ ਹੈ ਪੂਰਾ ਮਾਮਲਾ
    31 ਮਈ, 2018 ਨੂੰ, ਗਿੱਪੀ ਗਰੇਵਾਲ ਨੂੰ ਇੱਕ ਅਣਜਾਣ ਨੰਬਰ ਤੋਂ ਵਟਸਐਪ ‘ਤੇ ਇਕ ਸੁਨੇਹਾ ਮਿਲਿਆ ਸੀ। ਇਸ ਸੁਨੇਹੇ ਵਿੱਚ ਉਸ ਨੂੰ ਇੱਕ ਨੰਬਰ ਦਿੱਤਾ ਗਿਆ ਸੀ। ਇਸ ਨੰਬਰ ‘ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ। ਇਸ ਵਿੱਚ ਲਿਖਿਆ ਗਿਆ ਸੀ ਕਿ ਇਹ ਮੈਸੇਜ ਜਬਰੀ ਵਸੂਲੀ ਦੀ ਮੰਗ ਲਈ ਭੇਜਿਆ ਗਿਆ ਸੀ। ਤੁਸੀਂ ਗੱਲ ਕਰੋ ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਅਤੇ ਚਮਕੀਲਾ ਵਰਗੀ ਹੋ ਜਾਵੇਗੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲਿਸ ਨੂੰ ਕੀਤੀ।ਮੁਹਾਲੀ ਪੁਲਿਸ ਨੇ ਗਿੱਪੀ ਗਰੇਵਾਲ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਹੁਣ ਗਿੱਪੀ ਗਰੇਵਾਲ ਨੂੰ ਗਵਾਹੀ ਲਈ ਬੁਲਾਇਆ ਜਾ ਰਿਹਾ ਹੈ, ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਹਨ। ਇਸ ਲਈ ਅਦਾਲਤ ਵੱਲੋਂ ਅੱਜ ਮੁੜ ਸੰਮਨ ਭੇਜੇ ਗਏ ਹਨ