ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਬਰਾਮਦ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਵਿਚ ਦੱਸੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਸਬੰਧੀ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।