ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ) ਵਿਦਿਆਰਥੀਆਂ ਨੂੰ ਨਿਪੁੰਨ ਬਣਾਉਣ ਲਈ ਕਰੀਅਰ ਗਾਈਡੈਂਸ ਪ੍ਰੋਗਰਾਮ ਤਹਿਤ ਸਕੂਲ ਆਫ਼ ਐਮੀਨੈੱਸ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਕੂਲ ਪੱਧਰ ਦੇ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ ਗਏ।
ਜਾਣਕਾਰੀ ਦਿੰਦਿਆ ਇੰਚਾਰਜ ਅਧਿਆਪਕਾ ਪ੍ਰਿਤਪਾਲ ਕੌਰ ਸਿੱਧੂ ਨੇ ਦੱਸਿਆ ਕਿ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਸਰਪ੍ਰਸਤੀ ਅਤੇ ਪ੍ਰਿੰਸੀਪਲ ਰਾਜੇਸ਼ ਮਹਿਤਾ ਦੀ ਰਹਿਨੁਮਾਈ ਵਿੱਚ ਪੰਜਾਬੀ, ਹਿੰਦੀ ਅਤੇ ਇੰਗਲਿਸ਼ ਤਿੰਨਾਂ ਭਾਸ਼ਾਵਾਂ ਵਿੱਚ ਮੁਕਾਬਲੇ ਕਰਵਾਏ ਗਏ। ਜਿਸ ਵਿਚ ਨੌਵੀਂ ਤੋਂ ਬਾਰਵੀਂ ਕਲਾਸ ਦੇ ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਲਿਖਣ ਕਲਾ ਅਤੇ ਨੌਕਰੀਆਂ ਲਈ ਤਿਆਰ ਕਰਨਾ ਹੈ।
ਟਾਈਪਿੰਗ ਦਾ ਸਮਾਂ 7 ਮਿੰਟ ਦਾ ਰੱਖਿਆ ਗਿਆ।
ਅੰਗਰੇਜੀ ਦੀ ਕੰਪਿਊਟਰ ਟਾਈਪਿੰਗ ਵਿਚ ਵਿਦਿਆਰਥੀ ਅਕਾਸ਼ ਨੇ ਪਹਿਲਾਂ ਸਥਾਨ ਹਾਸਲ ਕੀਤਾ। ਹਿੰਦੀ ਵਿਚ ਪ੍ਰੀਕਸ਼ਾ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਪੰਜਾਬੀ ਟਾਈਪਿੰਗ ਵਿਚ ਵੀ ਅਕਾਸ਼ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ।
ਅਧਿਆਪਕਾ ਪ੍ਰਿਤਪਾਲ ਕੌਰ ਸਿੱਧੂ ਨੇ ਦੱਸਿਆ ਕਿ ਇਹਨਾ ਵਿਦਿਆਰਥੀਆਂ ਦੇ ਹੁਣ ਬਲਾਕ ਅਤੇ ਤਹਿਸੀਲ ਪੱਧਰ ਦੇ ਮੁਕਾਬਲੇ ਹੋਣਗੇ।
ਇਹਨਾ ਮੁਕਾਬਲਿਆਂ ਨੂੰ ਅਧਿਆਪਕਾ ਮੋਨਿਕਾ ਬਾਵਾ, ਯੋਗਿਤਾ ਤੇ ਗੀਤੂ ਬਾਲਾ ਨੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ।