ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਿੰਡ ਬਾਰਠ ਸਾਹਿਬ ਨੇੜੇ ਪਠਾਨਕੋਟ ਵੱਲ ਆ ਰਹੇ LPG ਨਾਲ ਭਰੇ ਟੈਂਕਰ ਦੇ ਸਾਹਮਣੇ ਅਚਾਨਕ ਇੱਕ ਅਵਾਰਾ ਪਸ਼ੂ ਆ ਗਿਆ, ਜਿਸ ਕਾਰਨ ਗੈਸ ਟੈਂਕਰ ਸੜਕ ਦੇ ਵਿਚਕਾਰ ਪਲਟ ਗਿਆ। ਖੁਸ਼ਕਿਸਮਤੀ ਨਾਲ ਕੋਈ ਵੱਡਾ ਹਾਦਸਾ ਜਾਂ ਜਾਨੀ ਨੁਕਸਾਨ ਨਹੀਂ ਹੋਇਆ ਪਰ ਟੈਂਕਰ ਚਾਲਕ ਨੂੰ ਅੰਦਰੂਨੀ ਸੱਟਾਂ ਲੱਗੀਆਂ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਗੈਸ ਟੈਂਕਰ ਨੂੰ ਸੜਕ ਤੋਂ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

     

    ਗੈਸ ਟੈਂਕਰ ਦੇ ਡਰਾਈਵਰ ਰਿੰਕੂ ਨੇ ਦੱਸਿਆ ਕਿ ਅਚਾਨਕ ਉਨ੍ਹਾਂ ਦੀ ਕਾਰ ਦੇ ਅੱਗੇ ਇੱਕ ਜਾਨਵਰ ਆ ਗਿਆ। ਜਿਸ ਕਾਰਨ ਟਰੱਕ ਬੇਕਾਬੂ ਹੋ ਕੇ ਪਲਟ ਗਿਆ। ਫਿਲਹਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਉਸ ਨੇ ਕਿਹਾ ਕਿ ਉਸ ਨੂੰ ਅੰਦਰੂਨੀ ਸੱਟਾਂ ਲੱਗੀਆਂ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੋਕੇ ‘ਤੇ ਪਹੁੰਚੀ।

    ਇਸ ਸਬੰਧੀ ਜਦੋਂ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੈਸ ਨਾਲ ਭਰਿਆ ਟੈਂਕਰ ਸੜਕ ਦੇ ਵਿਚਕਾਰ ਪਲਟ ਗਿਆ ਸੀ। ਹਾਦਸੇ ਕਾਰਨ ਫਿਲਹਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਦੀ ਟੀਮ ਵੱਲੋਂ ਟੈਂਕਰ ਨੂੰ ਸੜਕ ਤੋਂ ਹਟਾਉਣ ਦੇ ਯਤਨ ਕੀਤੇ ਜਾ ਰਹੇ ਹਨ।