ਭੁਵਨੇਸ਼ਵਰ। ਓਡੀਸ਼ਾ ਵਿੱਚ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਮਹਿਲਾ ਕਰਮਚਾਰੀਆਂ ਨੂੰ ਮਾਹਵਾਰੀ ਛੁੱਟੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਉਪ ਮੁੱਖ ਮੰਤਰੀ ਪ੍ਰਵਤੀ ਪਰੀਦਾ ਨੇ ਕਟਕ ਵਿੱਚ ਸੁਤੰਤਰਤਾ ਦਿਵਸ ਸਮਾਰੋਹ ਤੋਂ ਬਾਅਦ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਇੰਚਾਰਜ ਮੰਤਰੀ ਵੀ ਹਨ। ਉਨ੍ਹਾਂ ਨੇ ਕਿਹਾ, “ਇਹ ਛੁੱਟੀ ਵਿਕਲਪਿਕ ਹੋਵੇਗੀ ਅਤੇ ਔਰਤਾਂ ਦੀ ਚੋਣ ਦੇ ਅਨੁਸਾਰ ਮਾਹਵਾਰੀ ਚੱਕਰ ਦੇ ਪਹਿਲੇ ਜਾਂ ਦੂਜੇ ਦਿਨ ਲਈ ਲਾਗੂ ਕੀਤੀ ਜਾ ਸਕਦੀ ਹੈ।” ਇਸ ਤਰ੍ਹਾਂ, ਓਡੀਸ਼ਾ ਉਹਨਾਂ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ ਜੋ ਕੰਮਕਾਜੀ ਔਰਤਾਂ ਨੂੰ ਮਾਹਵਾਰੀ ਛੁੱਟੀ ਪ੍ਰਦਾਨ ਕਰਦੇ ਹਨ।
ਇਹ ਪਹਿਲ ਮੱਖ ਮੰਤਰੀ ਮੋਹਨ ਮਾਝੀ ਦੀ 100 ਦਿਨਾਂ ਦੀ ਕਾਰਜ ਯੋਜਨਾ ਦਾ ਹਿੱਸਾ ਹੈ, ਜਿਸ ਨੇ 12 ਜੂਨ ਨੂੰ ਮੁੱਖ ਮੰਤਰੀ ਦੇ ਤੌਰ ‘ਤੇ ਸਹੁੰ ਚੁੱਕੀ ਸੀ। ਇਸ ਤੋਂ ਪਹਿਲਾਂ, ਕੇਰਲ ਨੇ ਜਨਵਰੀ 2023 ਵਿੱਚ ਆਪਣੇ ਯੂਨੀਵਰਸਿਟੀਆਂ ਵਿੱਚ ਵਿਦਿਆਰਥਣਾਂ ਲਈ ਮਾਹਵਾਰੀ ਛੁੱਟੀ ਦੀ ਸ਼ੁਰੂਆਤ ਕੀਤੀ ਸੀ।
https://www.facebook.com/share/p/KpKZf6XUip4WmAzX/