ਫਿਰੋਜ਼ਪੁਰ ( ਜਤਿੰਦਰ ਪਿੰਕਲ ) ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਕੁੱਲਗੜੀ ਵਿਖੇ 78ਵਾਂ ਆਜ਼ਾਦੀ ਦਿਵਸ ਸਮਾਗਮ ਦਾ ਆਯੋਜਨ ਕਰਵਾਇਆ ਗਿਆ ਇਸ ਸਮਾਗਮ ਵਿੱਚ ਨਰਸਰੀ ਕਲਾਸ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ।ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਡਾਂਸ ਕਵਿਤਾ ਅਤੇ ਨੌਵੀਂ , ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਦੀ ਸ਼ਹਾਦਤ ਸਬੰਧਤ ਕੋਰਿਓਗ੍ਰਾਫੀ ਪੇਸ਼ ਕੀਤੀ ਗਈ| ਇਸ ਸਮਾਗਮ ਦੌਰਾਨ ਸਕੂਲ ਦੇ ਚੇਅਰਮੈਨ ਸਰਦਾਰ ਕੰਵਰਜੀਤ ਸਿੰਘ ਸੰਧੂ ਡਾਇਰੈਕਟਰ ਸਰਦਾਰ ਪਰਵਿੰਦਰ ਸਿੰਘ ਸੰਧੂ ਮੈਨੇਜਿੰਗ ਡਾਇਰੈਕਟਰ ਸ਼ਬਾਸ਼ ਸਿੰਘ ਤੇ ਸਕੂਲ ਪ੍ਰਿੰਸੀਪਲ ਮੈਡਮ ਰੀਤੂ ਚੋਪੜਾ ਹਾਜ਼ਰ ਸਨ| ਮੈਨੇਜਿੰਗ ਡਾਇਰੈਕਟਰ ਸ਼ਬਾਸ ਸਿੰਘ ਵੱਲੋਂ ਬੱਚਿਆਂ ਨੂੰ 78ਵੇਂ ਆਜ਼ਾਦੀ ਦਿਵਸ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਦੇਸ਼ ਪ੍ਰਤੀ ਪਿਆਰ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ| ਸਕੂਲ ਪ੍ਰਿੰਸੀਪਲ ਮੈਡਮ ਰੀਤੂ ਵੱਲੋਂ ਜਾਣਕਾਰੀ ਦਿੱਤੀ ਗਈ ਕੀ ਸਕੂਲ ਵਿੱਚ ਇਹੋ ਜਿਹੇ ਸਮਾਗਮ ਸਮੇਂ-ਸਮੇਂ ਸਿਰ ਰੱਖੇ ਜਾਂਦੇ ਹਨ ਤਾਂ ਜੋ ਬੱਚਿਆਂ ਦਾ ਆਪਣੇ ਦੇਸ਼ ਪ੍ਰਤੀ ਪਿਆਰ ਵਿੱਚ ਵਾਧਾ ਹੋ ਸਕੇ ਅਤੇ ਬੱਚੇ ਆਪਣੇ ਦੇਸ਼ ਦੀ ਤਰੱਕੀ ਵਿੱਚ ਵੱਧ ਚੜ ਕੇ ਹਿੱਸਾ ਪਾਉਣ ਅਤੇ ਉਹਨਾਂ ਨੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਜਿਨਾਂ ਨੇ ਬੱਚਿਆਂ ਦੀਆਂ ਗਤੀਵਿਧੀਆਂ ਤਿਆਰ ਕਰਵਾਉਣ ਵਿੱਚ ਅਨਥੱਕ ਮਿਹਨਤ ਕੀਤੀ ਅਤੇ ਮੈਨੇਜਮੈਂਟ ਵੱਲੋਂ ਪਿੰਸੀਪਲ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਗਿਆ|