ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ) ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਸਰਪਰਸਤੀ ਅਤੇ ਪ੍ਰਿੰਸੀਪਲ ਰਾਜੇਸ਼ ਮਹਿਤਾ ਦੇ ਅਗਵਾਈ ਹੇਠ ਸਕੂਲ ਆਫ਼ ਐੱਮੀਨੈੱਸ ਫ਼ਿਰੋਜ਼ਪੁਰ ਵਿਖੇ ਗਿਆਰਵੀਂ ਜਮਾਤ ਵਿਚ ਦਾਖਲ ਹੋਏ ਵਿਦਿਆਰਥੀਆਂ,ਮਾਪਿਆਂ ਅਤੇ ਅਧਿਆਪਕਾਂ ਦੇ ਅਧਾਰਿਤ ‘ਇੰਡਕਸ਼ਨ ਪ੍ਰੋਗਰਾਮ’ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਦੀ ਪੜ੍ਹਾਈ ਨੂੰ ਬੇਹਤਰ ਬਣਾਉਣ ਲਈ ਵਿਚਾਰ ਚਰਚਾ ਕੀਤੀ ਗਈ।
ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਲਲਿਤ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਜਿੱਥੇ ਬੱਚਿਆਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ ਓਥੇ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੀ ਵੱਧ ਤੋਂ ਵੱਧ ਵਰਤੋਂ, ਖੇਡ ਕਿਰਿਆਵਾਂ, ਮੈਡੀਟੇਸ਼ਨ, ਪ੍ਰੇਰਨਾਦਾਇਕ ਲੈਕਚਰ, ਕੈਰੀਅਰ ਗਾਈਡੈਸ ਅਤੇ ਕਈ ਹੋਰ ਕਿਰਿਆਵਾਂ ਕਰਵਾਈਆਂ ਗਈਆਂ ਤਾਂ ਜੋ ਬੱਚੇ ਸਮੇਂ ਦੇ ਹਾਣੀ ਬਣ ਸਕਣ। ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਮਹਿਤਾ ਨੇ ਕਿਹਾ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਵਿਦਿਆਰਥੀਆਂ ਨੂੰ ਸਮੇਂ ਸਮੇਂ ਤੇ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਦੇ ਚੰਗੇ ਨਤੀਜੇ ਮਿਲ ਰਹੇ ਹਨ। ਓਹਨਾ ਕਿਹਾ ਕਿ ਬੱਚਿਆਂ ਵਿਚ ਲਗਨ, ਮੇਹਨਤ ਅਤੇ ਜਾਗਰੂਕਤਾ ਵੇਖਣ ਨੂੰ ਮਿਲ ਰਹੀ ਹੈ। ਸ਼੍ਰੀ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਖੋਲ੍ਹੇ ਗਏ ਸਕੂਲ ਆਫ਼ ਐਮੀਨੈੱਸ ਵਿਚ ਵਿਲੱਖਣਤਾ ਆਪ ਮੁਹਾਰੇ ਦਿੱਸਣ ਲੱਗੀ ਹੈ।
ਪ੍ਰੋਗਰਾਮ ਵਿੱਚ ਸਮਾਜ ਸੇਵੀ ਹਰੀਸ਼ ਮੋਂਗਾ ਨੇ ਬੱਚਿਆਂ ਨੂੰ ਸਮਾਜ ਸੇਵਾ ਨਾਲ ਜੁੜਨ ਲਈ ਪ੍ਰੇਰਤ ਕੀਤਾ।
ਇਸ ਇੰਡਕਸ਼ਨ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿਚ ਸੀਮਾ ਰਾਣੀ, ਮਮਤਾ ਖੰਨਾ, ਪ੍ਰਿਤਪਾਲ ਕੌਰ, ਮਲਕੀਤ ਸਿੰਘ, ਪ੍ਰਦੀਪ ਕੌਰ, ਦਵਿੰਦਰ ਨਾਥ ਆਦਿ ਨੇ ਅਹਿਮ ਯੋਗਦਾਨ ਪਾਇਆ।