ਬੰਗਲਾਦੇਸ਼ ਦੇ ਪੂਰਬੀ ਖੇਤਰ ਵਿਚ 30 ਸਾਲਾਂ ਵਿਚ ਸਭ ਤੋਂ ਵਿਨਾਸ਼ਕਾਰੀ ਹੜ੍ਹ ਆਇਆ ਹੈ। 12 ਜ਼ਿਲ੍ਹਿਆਂ ਦੇ ਕਰੀਬ 48 ਲੱਖ ਲੋਕ ਇਸ ਨਾਲ ਪ੍ਰਭਾਵਿਤ ਹੋਏ ਹਨ। ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੜ੍ਹ ਵਿਚ ਹਜ਼ਾਰਾਂ ਘਰ ਡੁੱਬ ਗਏ, ਜਿਸ ਕਾਰਨ ਕਈ ਪਰਿਵਾਰਾਂ ਨੂੰ ਦੂਜੇ ਇਲਾਕਿਆਂ ਵਿਚ ਸ਼ਰਨ ਲੈਣੀ ਪਈ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਬੰਗਲਾਦੇਸ਼ ਵਿਚ ਆਏ ਹੜ੍ਹ ‘ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਮਦਦ ਦੀ ਪੇਸ਼ਕਸ਼ ਕੀਤੀ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੂੰ ਇੱਕ ਪੱਤਰ ਲਿਖਿਆ।ਸ਼ਰੀਫ ਨੇ ਚਿੱਠੀ ‘ਚ ਲਿਖਿਆ, ”ਪਾਕਿਸਤਾਨ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਬਹਾਦਰੀ ਨਾਲ ਖੜ੍ਹਾ ਹੈ, ਜਿਨ੍ਹਾਂ ਨੇ ਆਪਣੇ ਪਿਆਰੇ, ਘਰ ਅਤੇ ਨੌਕਰੀਆਂ ਗੁਆ ਦਿੱਤੀਆਂ ਹਨ। ਅਸੀਂ ਬੰਗਲਾਦੇਸ਼ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹਾਂ।”