ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ਵਿਚ ਫੌਜ ਦਾ ਇੱਕ ਟਰੱਕ ਡੂੰਘੀ ਖੱਡ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਟਰੱਕ ਵਿਚ ਸਵਾਰ ਤਿੰਨ ਫੌਜੀ ਜਵਾਨ ਸ਼ਹੀਦ ਅਤੇ ਕਈ ਹੋਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਟਰਾਂਸ ਅਰੁਣਾਚਲ ਹਾਈਵੇਅ ‘ਤੇ ਤਾਪੀ ਪਿੰਡ ਨੇੜੇ ਵਾਪਰਿਆ।
ਪੁਲਿਸ ਨੇ ਦੱਸਿਆ ਕਿ ਹਾਦਸਾ ‘ਟ੍ਰਾਂਸ ਅਰੁਣਾਚਲ’ ਹਾਈਵੇ ‘ਤੇ ਤਾਪੀ ਪਿੰਡ ਨੇੜੇ ਮੰਗਲਵਾਰ ਨੂੰ ਵਾਪਰਿਆ। ਫੌਜੀ ਸੂਤਰਾਂ ਮੁਤਾਬਕ ਸ਼ਹੀਦਾਂ ਦੀ ਪਛਾਣ ਹੌਲਦਾਰ ਨਛੱਤਰ ਸਿੰਘ, ਨਾਇਕ ਮੁਕੇਸ਼ ਕੁਮਾਰ ਅਤੇ ‘ਗ੍ਰੇਨੇਡੀਅਰ’ ਅਸ਼ੀਸ਼ ਕੁਮਾਰ ਵਜੋਂ ਹੋਈ ਹੈ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਅਤੇ ਲਾਸ਼ਾਂ ਨੂੰ ਬਾਹਰ ਕੱਢਣ ‘ਚ ਮਦਦ ਕੀਤੀ ਅਤੇ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੀ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।
ਫੌਜ ਦੀ ਪੂਰਬੀ ਕਮਾਂਡ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ ਲੈਫਟੀਨੈਂਟ ਜਨਰਲ ਆਰ.ਸੀ.ਤਿਵਾਰੀ ਅਤੇ ਫੌਜ ਦੇ ਸਾਰੇ ਅਧਿਕਾਰੀ ਬਹਾਦਰ ਹੌਲਦਾਰ ਨਛੱਤਰ ਸਿੰਘ, ਨਾਇਕ ਮੁਕੇਸ਼ ਕੁਮਾਰ ਅਤੇ ਗ੍ਰੇਨੇਡੀਅਰ ਆਸ਼ੀਸ਼ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹਾਂ, ਜਿਨ੍ਹਾਂ ਨੇ ਅਰੁਣਾਚਲ ਪ੍ਰਦੇਸ਼ ਵਿੱਚ ਡਿਊਟੀ ਦੀ ਲਾਈਨ ਵਿੱਚ ਸਰਵਉੱਚ ਕੁਰਬਾਨੀ ਦਿੱਤੀ। ਭਾਰਤੀ ਫੌਜ ਦੁਖੀ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ।