ਭਾਰਤ ਦੇ ਕੁਝ ਹਿੱਸਿਆਂ ਵਿਚ ਮਾਨਸੂਨ ਅਜੇ ਵੀ ਸਰਗਰਮ ਹੈ। ਮੌਸਮ ਵਿਭਾਗ ਨੇ 10 ਅਕਤੂਬਰ ਨੂੰ ਲਕਸ਼ਦੀਪ, ਤਾਮਿਲਨਾਡੂ, ਕੇਰਲ, ਕਰਨਾਟਕ, ਗੋਆ, ਕੋਂਕਣ, ਮੱਧ ਮਹਾਰਾਸ਼ਟਰ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

    ਦਿੱਲੀ ਵਿਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਦਿਨ ਦੇ ਤਾਪਮਾਨ ਵਿੱਚ ਵਾਧੇ ਕਾਰਨ ਰਾਜਧਾਨੀ ਵਿੱਚ ਹੁੰਮਸ ਭਰੀ ਗਰਮੀ ਹੈ। ਮੌਸਮ ਵਿਭਾਗ ਅਨੁਸਾਰ ਇਸ ਪੂਰੇ ਹਫ਼ਤੇ ਦਿੱਲੀ ਵਿੱਚ ਆਸਮਾਨ ਸਾਫ਼ ਰਹੇਗਾ ਅਤੇ ਬੱਦਲਾਂ ਦੀ ਹਲਚਲ ਬਣੀ ਰਹੇਗੀ। ਆਈਐਮਡੀ ਅਨੁਸਾਰ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 35 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ ਅਤੇ ਘੱਟੋ-ਘੱਟ ਤਾਪਮਾਨ 21 ਤੋਂ 23 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

    ਦੇਸ਼ ਦੇ ਮੌਸਮ ਦੀ ਸਥਿਤੀ

    ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਕਰਨਾਟਕ, ਕੇਰਲ ਅਤੇ ਲਕਸ਼ਦੀਪ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਝਾਰਖੰਡ, ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਦੱਖਣੀ ਮੱਧ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪੱਛਮੀ ਹਿਮਾਲਿਆ, ਬਿਹਾਰ, ਦੱਖਣੀ ਗੁਜਰਾਤ ਅਤੇ ਉੜੀਸਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।