ਜ਼ੀਰਕਪੁਰ ਵਿੱਚ ਸ਼ਰੇਆਮ ਗੁੰਡਾਗਰਦੀ ਦੇਖਣ ਨੂੰ ਮਿਲੀ ਜਿੱਥੇ ਸਥਿਤ ਇੱਕ ਪ੍ਰਾਈਵੇਟ ਹੋਟਲ ਦੇ ਵਿੱਚ ਕੁਝ ਨੌਜਵਾਨਾਂ ਨੇ ਭੰਨਤੋੜ ਕੀਤੀ।ਹੋਟਲ ਦੀ ਭੰਨਤੋੜ ਕਰਨ ਤੋਂ ਬਾਅਦ ਬਦਮਾਸ਼ਾਂ ਨੇ ਉੱਥੇ ਕੰਮ ਕਰਨ ਵਾਲੇ ਇੱਕ ਕਰਮਚਾਰੀ ਨੂੰ ਵੀ ਬੁਰੀ ਤਰ੍ਹਾਂ ਸੋਟੀਆਂ ਨਾਲ ਕੁੱਟਿਆ। ਜ਼ਖ਼ਮੀ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਜ਼ਖ਼ਮੀ ਕਰਮਚਾਰੀ ਨੇ ਦੱਸਿਆ ਕਿ ਕੁਝ ਲੜਕੇ ਹੋਟਲ ਵਿੱਚ ਆਏ ਅਤੇ ਰਿਸੈਪਸ਼ਨ ’ਤੇ ਬੈਠੀ ਕੁੜੀ ਨਾਲ ਛੇੜਛਾੜ ਕਰ ਰਹੇ ਸੀ। ਉਨ੍ਹਾਂ ਨੇ ਫਿਰ ਹੋਟਲ ਵਿੱਚ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਸ ਕਰਮਚਾਰੀ ਨੇ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਉੱਤੇ ਹਮਲਾ ਕਰ ਕੇ ਉਸ ਦਾ ਸਿਰ ਫਾੜ ਦਿੱਤਾ।