ਪੰਜਾਬ ਵਿੱਚ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ਉੱਤੇ ਧਰਨਾ ਲਗਾਏ ਗਏ ਹਨ। ਮੰਡੀਆਂ ਵਿੱਚ ਝੋਨਾ ਨਾ ਵਿਕਣ ਕਰਕੇ ਕਿਸਾਨਾਂ ਨੇ ਜਲੰਧਰ-ਫਗਵਾੜਾ ਹਾਈਵੇਅ ਜਾਮ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਪਿੰਡ ਧਨੋਵਾਲੀ ਨੇੜੇ ਜਾਮ ਲਾਇਆ ਹੋਇਆ ਹੈ।

    ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਧਰਨਾ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਲਈ ਲਾਇਆ ਗਿਆ ਹੈ, ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਹੱਲ ਨਹੀਂ ਕਰਦੀ, ਉਦੋਂ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਫਸਲ ਦਾ ਦਾਣਾ- ਦਾਣਾ ਚੁੱਕਣਾ ਚਾਹੀਦਾ ਹੈ।

    ਲੁਧਿਆਣਾ ਵੀ ਧਰਨਾ

    ਉਧਰ ਲੁਧਿਆਣਾ ਦੀ ਅਨਾਜ ਮੰਡੀ ਦੇ ਬਾਹਰ ਵੀ ਕਿਸਾਨਾਂ ਨੇ ਸਰਕਾਰ ਦੇ ਖਿਲਾਫ ਧਰਨਾ ਲਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਜੇ ਮੰਡੀਆਂ ਦੇ ਵਿੱਚ ਖਰੀਦ ਨਾ ਸ਼ੁਰੂ ਹੋਈ ਤਾਂ ਕੱਲ ਉਹ ਲੁਧਿਆਣਾ ਜਲੰਧਰ ਹਾਈਵੇ ‘ਤੇ ਧਰਨਾ ਦੇ ਕੇ ਨੈਸ਼ਨਲ ਹਾਈਵੇ ਨੂੰ ਜਾਮ ਕਰਨਗੇ।