ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ) ਅੱਜ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸੁਨੀਤਾ ਰਾਣੀ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਾਜਨ ਨਰੂਲਾ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਆਸਲ ਵਿੱਚ ਸਮੂਹ ਸਟਾਫ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ (ਇੰਸਪਾਇਰ ਮੀਟ) ਮਾਪੇ- ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਮਾਪਿਆਂ ਦੇ ਨਾਲ ਸਾਂਝੀਆਂ ਕੀਤੀਆਂ ਗਈਆਂ ਜਿਵੇਂ ਸਕੂਲ ਵਿੱਚ ਚੱਲ ਰਹੇ ਪ੍ਰੀ- ਪ੍ਰਾਇਮਰੀ ਵਿੰਗ ਜਿਸ ਵਿੱਚ ਨਰਸਰੀ, ਐਲ. ਕੇ. ਜੀ., ਯੂ.ਕੇ. ਜੀ. ਕਲਾਸਾਂ ਦੀ ਸ਼ਾਨਦਾਰ ਖੇਡ ਵਿਧੀ ਰਾਹੀਂ ਪੜ੍ਹਾਈ ਜਿਸ ਵਿੱਚ ਬੱਚਿਆਂ ਵੱਲੋਂ ਵੱਖ ਵੱਖ ਗਤੀਵਿਧੀਆਂ ਕੀਤੀਆਂ ਗਈਆਂ ਨੂੰ ਦੇਖ ਕੇ ਮਾਪਿਆਂ ਵੱਲੋਂ ਸਕੂਲ ਦੇ ਸਮੁੱਚੇ ਸਟਾਫ ਦੀ ਸ਼ਲਾਘਾ ਕੀਤੀ।
ਇਸ ਦੇ ਨਾਲ ਨਾਲ ਵਿਭਾਗ ਵੱਲੋਂ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪੜਨ ਵਾਲੇ ਬੱਚਿਆਂ ਦੇ ਸਰਬ ਪੱਖੀ ਵਿਕਾਸ ਲਈ ਗੁਣਾਤਮਕ ਸਿੱਖਿਆ ਲਈ ਨਿਵੇਕਲੇ ਉਪਰਾਲੇ ਸੀ. ਈ. ਪੀ., ਐਫ. ਐਲ. ਐਨ. ਅਤੇ ਮਿਸ਼ਨ ਸਮਰੱਥ ਤਹਿਤ ਬੱਚਿਆਂ ਨੂੰ ਪੰਜਾਬੀ, ਅੰਗਰੇਜੀ ,ਗਣਿਤ ਅਤੇ ਵਾਤਾਵਰਨ ਵਿਸ਼ੇ ਨੂੰ ਹਰੇਕ ਪੱਖ ਤੋਂ ਉੱਪਰ ਚੁੱਕਿਆ ਜਾ ਰਿਹਾ ਹੈ ਜਿਸ ਦੇ ਤਹਿਤ ਅੱਜ ਸਕੂਲ ਅੰਦਰ ਮਾਪਿਆਂ ਨੂੰ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਗਿਆ ਅਤੇ ਇਹ ਕਿਹਾ ਗਿਆ ਕਿ ਬੱਚਿਆਂ ਦੇ ਭਵਿੱਖ ਨੂੰ ਵਧੀਆ ਬਣਾਉਣ ਲਈ ਸਾਨੂੰ ਬੱਚਿਆਂ ਦਾ ਪੂਰਨ ਸਹਿਯੋਗ ਕਰਨਾ ਚਾਹੀਦਾ ਹੈ ਜਿਵੇਂ ਕਿ ਤੁਸੀਂ ਸਾਡੇ ਨਾਲ ਰਲ ਕੇ ਬੱਚਿਆਂ ਨੂੰ ਘਰੇ ਵੀ ਚੰਗੀਆਂ ਆਦਤਾਂ ਗ੍ਰਹਿਣ ਕਰਨ ਬਾਰੇ ਜਾਗਰੂਕ ਕਰਦੇ ਰਹੋ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਮੀਟਿੰਗ ਵਿੱਚ ਆਏ ਹੋਏ ਮਾਪਿਆਂ ਨੂੰ ਸਕੂਲ ਮੁਖੀ ਹਰਜੀਤ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਵਿਭਾਗ ਵੱਲੋਂ ਸਕੂਲ ਅੰਦਰ ਸ਼ਾਨਦਾਰ ਮਾਹੌਲ ਸਿਰਜਿਆ ਜਾ ਰਿਹਾ ਹੈ ਜਿਸ ਦੇ ਤਹਿਤ ਬੱਚਿਆਂ ਨੂੰ ਆਧੁਨਿਕ ਤਕਨੀਕਾਂ ਨਾਲ ਪੜ੍ਹਾਈ ਕਰਾਈ ਜਾ ਰਹੀ ਹੈ ਜਿਵੇਂ ਕਿ ਇੰਟਰੈਕਟਿਵ ਪੈਨਲ ਪ੍ਰੋਜੈਕਟ ਐਲਈਡੀ ਕੰਪਿਊਟਰ ਆਦਿ ਬੱਚਿਆਂ ਦੇ ਸਰਬ ਪੱਖੇ ਵਿਕਾਸ ਲਈ ਸਕੂਲ ਵਿੱਚ ਸ਼ਾਨਦਾਰ ਕੈਂਪਸ ਖੇਡਾਂ ਦੇ ਗਰਾਊਂਡ ਖੇਡਾਂ ਆਪ ਦਾ ਪ੍ਰਬੰਧ ਕੀਤਾ ਗਿਆ ਹੈ ਸੋ ਬੱਚਿਆਂ ਦੀ ਛੱਤ ਪ੍ਰਤੀਸ਼ਤ ਹਾਜ਼ਰੀ ਯਕੀਨੀ ਬਣਾਉਣਾ ਮਾਪਿਆਂ ਦਾ ਫਰਜ਼ ਬਣਦਾ ਹੈ ਸੋ ਆਪਾਂ ਰਲ ਕੇ ਇਕ ਚੰਗੀ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।
ਅੱਜ ਸਰਕਾਰੀ ਪ੍ਰਾਇਮਰੀ ਸਕੂਲ ਆਸਲ ਦੇ ਸਮੁੱਚੀ ਸਟਾਫ ਅਤੇ ਸਕੂਲ ਮੈਨੇਜਮੈਂਟ ਕਮੇਟੀ ਸਰਕਾਰੀ ਪ੍ਰਾਇਮਰੀ ਸਕੂਲ ਆਸਲ ਵੱਲੋਂ ਪਿੰਡ ਆਸਲ ਵਿੱਚ ਨਵੀਂ ਚੁਣੀ ਗਈ ਗ੍ਰਾਮ ਪੰਚਾਇਤ ਦਾ ਸਕੂਲ ਵਿੱਚ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਮੁਖੀ ਹਰਜੀਤ ਸਿੰਘ ਸਿੱਧੂ ਵੱਲੋਂ ਪਿੰਡ ਦੇ ਨਵੇਂ ਚੁਣੇ ਗਏ ਸਰਪੰਚ ਮੰਗਾ ਸਿੰਘ ਤੇ ਪੰਚਾਇਤ ਮੈਂਬਰ ਸਿਮਰਜੀਤ ਸਿੰਘ ਸੰਧੂ ਅਤੇ ਪਤਵੰਤੇ ਸੱਜਣਾਂ ਜਗਦੀਪ ਸਿੰਘ ,ਗੁਰਸੇਵਕ ਸਿੰਘ ਨੂੰ ਸਕੂਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ ਤੇ ਆਉਣ ਵਾਲੇ ਸਮੇਂ ਵਿੱਚ ਸਕੂਲ ਦੀ ਬੇਹਤਰੀ ਲਈ ਕੀਤੇ ਜਾਣ ਵਾਲੇ ਕੰਮਾਂ ਲਈ ਪੰਚਾਇਤ ਤੇ ਪਿੰਡ ਦੇ ਮੋਹਤਬਾਰ ਬੰਦਿਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਸਾਰੀ ਜਾਣਕਾਰੀ ਨਗਰ ਦੀ ਨਵੀਂ ਚੁਣੀ ਗਈ ਪੰਚਾਇਤ ਦੇ ਸਾਹਮਣੇ ਰੱਖੀ ਗਈ ਜਿਸ ਦੇ ਤਹਿਤ ਪਿੰਡ ਦੇ ਸਰਪੰਚ ਤੇ ਸਹਿਯੋਗੀ ਸੱਜਣਾਂ ਵੱਲੋਂ ਸਕੂਲ ਮੁਖੀ ਨੂੰ ਇਹ ਵਿਸ਼ਵਾਸ ਦਵਾਇਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਕੂਲ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਗੋਂ ਵੱਧ ਚੜ ਕੇ ਸਕੂਲ ਦੇ ਵਿਕਾਸ ਲਈ ਸਹਿਯੋਗ ਦਿੱਤਾ ਜਾਵੇਗਾ। ਇਸ ਤੇ ਸਕੂਲ ਮੁਖੀ ਵੱਲੋਂ ਪਿੰਡ ਦੇ ਸਰਪੰਚ ਤੇ ਪਤਵੰਤੇ ਸੱਜਣਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਜੀ ਆਇਆ ਨੂੰ ਆਖਿਆ ਗਿਆ।
ਨਵੀਂ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੂੰ ਦੱਸਿਆ ਗਿਆ ਕਿ ਪਿਛਲੇ ਸਾਲਾਂ ਤੋਂ ਸਰਕਾਰੀ ਪ੍ਰਾਇਮਰੀ ਸਕੂਲ ਆਸਰ ਦੇ ਸਮੁੱਚੇ ਸਟਾਫ ਵੱਲੋਂ ਮਿਹਨਤ ਕਰਕੇ ਪੜ੍ਹਾਈ ਅਤੇ ਖੇਡਾਂ ਵਿੱਚ ਕਾਫੀ ਉੱਚੀਆਂ ਪ੍ਰਾਪਤੀਆਂ ਕੀਤੀਆਂ ਗਈਆਂ ਹਨ ਜਿਵੇਂ ਕਿ ਪਿਛਲੇ ਦੋ ਸਾਲਾਂ ਤੋਂ ਨਵੋਦਿਆ ਵਿੱਚ ਬੱਚਿਆਂ ਦੇ ਦਾਖਲੇ ਹੋ ਰਹੇ ਹਨ ਖੇਡਾਂ ਵਿੱਚ ਵੀ ਸਰਕਾਰੀ ਪ੍ਰਾਇਮਰੀ ਸਕੂਲ ਆਸਲ ਦੇ ਬੱਚੇ ਸਟੇਟ ਲੈਵਲ ਤੱਕ ਮੱਲਾ ਮਾਰ ਚੁੱਕੇ ਹਨ ਇਹਨਾਂ ਦੇ ਨੈਤਿਕ ਸਿੱਖਿਆ ਦੇ ਇਮਤਿਹਾਨ ਵੀ ਲਏ ਜਾ ਰਹੇ ਹਨ ਜਿਸ ਨਾਲ ਬੱਚਿਆਂ ਦਾ ਸਮਾਜਿਕ ਮਨੋਵਿਗਿਆਨਿਕ ਸਰੀਰਕ ਵਿਕਾਸ ਹੁੰਦਾ ਹੈ ਜੋ ਇੱਕ ਚੰਗੇ ਨਾਗਰਿਕ ਦੀ ਸਿਰਜਨਾ ਕਰਨ ਵਾਸਤੇ ਜਰੂਰੀ ਹੈ।ਇਸ ਮੌਕੇ ਪਿੰਡ ਦੀ ਨਵੀਂ ਬਣੀ ਪੰਚਾਇਤ ਅਤੇ ਪਤਵੰਤੇ ਸੱਜਣਾਂ ਦਾ ਸਕੂਲ ਮੁੱਖੀ ਅਤੇ ਸਮੂਹ ਸਟਾਫ ਵੱਲੋਂ ਸਨਮਾਨ ਕੀਤਾ ਗਿਆ ।ਇਸ ਮੋਕੇ ਸ਼੍ਰੀ ਮਹਿੰਦਰ ਸ਼ਰਮਾਂ ਬੀ.ਆਰ.ਸੀ.,ਨੀਤੂ ਨਰੂਲਾ,ਅਮਨਦੀਪ ,ਸੁਖਵਿੰਦਰ ਕੌਰ, ਮਨਜਿੰਦਰ ਕੌਰ ,ਤਰਸੇਮ ਲਾਲ ,ਮਨਦੀਪ ਕੌਰ ਸਕੂਲ ਮੈਨਜਮੈਂਟ ਕਮੇਟੀ ਮੈਂਬਰ ਆਸ਼ਾ ,ਹਰਜੀਤ ਕੌਰ ,ਗਰਪ੍ਰੀਤ ਸਿੰਘ ,ਰਾਜ ਸਿੰਘ ਆਦਿ ਹਾਜ਼ਰ ਹੋਏ ।