ਫਿਰੋਜ਼ਪੁਰ ( ਜਤਿੰਦਰ ਪਿੰਕਲ ) ਪੰਜਾਬ ਸਰਕਾਰ ਵੱਲੋਂ ਵੱਖ ਵੱਖ ਖੇਡਾਂ ਦੇ ਕਰਵਾਏ ਜਾ ਰਹੇ ਬਲਾਕ-ਪੱਧਰੀ ਮੁਕਾਬਲਿਆਂ ਵਿੱਚ ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ, ਅਤੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰ ਖੇਡਾਂ ਵਿੱਚ ਆਪਣੀ ਜਗ੍ਹਾ ਬਣਾਈ ।ਸਕੂਲ ਪਹੁੰਚਣ ਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਕੰਵਰਜੀਤ ਸਿੰਘ ਸੰਧੂ, ਡਾਇਰੈਕਟਰ ਸਰਦਾਰ ਪਰਵਿੰਦਰ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਸਰਦਾਰ ਸੁਭਾਸ਼ ਸਿੰਘ ਅਤੇ ਪ੍ਰਿੰਸੀਪਲ ਮੈਡਮ ਰੀਤੂ ਚੋਪੜਾ ਮੌਜੂਦ ਸਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀਆਂ ਨੇ ਜ਼ਿਲਾ ਪੱਧਰੀ ਖੇਡਾਂ ਵਿੱਚ ਆਪਣੀ ਜਗ੍ਹਾ ਬਣਾਈ। ਉਹਨਾਂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਸਮੀਰ ਹਾਂਡਾ ਲੰਬੀ ਛਾਲ ਵਿੱਚ ਗੋਲਡ, ਜਸਮੇਲ ਸਿੰਘ ਸਿਲਵਰ, ਹਰਨੂਰ ਕੌਰ ਲੰਬੀ ਛਾਲ ਵਿੱਚ ਸਿਲਵਰ ਅਤੇ ਜੈਵਲਿਨ ਵਿੱਚੋਂ ਬਰਾਉਨਜ਼, ਸੁਖਦੀਪ ਕੌਰ ਸ਼ਾਰਟ ਪੁੱਟ ਅਤੇ ਡਿਸਕਸ ਥਰੋ, ਐਸ਼ਮੀਨ ਕੌਰ ਜੈਵਲਿਨ ਥਰੋ ਵਿਚ ਸਿਲਵਰ ਰੀਤ ਅਟਵਾਲ 600 ਮੀਟਰ ਦੌੜ ਵਿੱਚ ਸਿਲਵਰ ਅਤੇ 400 ਮੀਟਰ ਵਿੱਚ ਸਿਲਵਰ, ਵੀਰੇਨ ਸੇਠੀ ਸ਼ਾਟਪੁੱਟ ਵਿੱਚ ਸਿਲਵਰ ਅਤੇ ਡਿਸਕਸ ਥਰੋ ਵਿੱਚ ਬਰਾਊਨ ਮੈਡਲ ਪ੍ਰਾਪਤ ਕੀਤਾ। ਸਕੂਲ ਦੇ ਇਹਨਾਂ ਬੱਚਿਆਂ ਨੇ ਜਿਲ੍ਹਾ ਪੱਧਰੀ ਖੇਡਾਂ ਵਿੱਚ ਆਪਣੀ ਜਗ੍ਹਾ ਬਣਾਈ। ਸਕੂਲ ਦੇ ਚੇਅਰਮੈਨ ਸਰਦਾਰ ਕਵਲਜੀਤ ਸਿੰਘ ਸੰਧੂ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਹੱਲਾਸ਼ੇਰੀ ਦਿੱਤੀ।