ਰਾਜਸਥਾਨ ਦੇ ਉਦੈਪੁਰ ਵਿਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਵੀਰਵਾਰ (21 ਨਵੰਬਰ) ਰਾਤ ਨੂੰ ਇੱਕ ਤੇਜ਼ ਰਫ਼ਤਾਰ ਡੰਪਰ ਨੇ ਗਲਤ ਸਾਈਡ ਤੋਂ ਆ ਰਹੀ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਫਸ ਗਿਆ।

    ਕਾਰ ‘ਚ ਸਵਾਰ ਪੰਜੇ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਪੁਲਿਸ ਪੁੱਜੀ। ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢ ਕੇ ਐਮਬੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ। ਇਹ ਹਾਦਸਾ ਸੁਖੇਰ ਥਾਣਾ ਖੇਤਰ ਦੇ ਅੰਬੇਰੀ ‘ਚ ਹੋਇਆ। ਪੁਲਿਸ ਨੇ ਡੰਪਰ ਨੂੰ ਜ਼ਬਤ ਕਰ ਲਿਆ ਹੈ।

    ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਰਤਕ ਅੰਬੇਰੀ ਤੋਂ ਗਲਤ ਪਾਸੇ ਡਿੱਬੜੀ ਵੱਲ ਜਾ ਰਹੇ ਸਨ ਤਾਂ ਅਚਾਨਕ ਇਕ ਡੰਪਰ ਅੱਗੇ ਆ ਗਿਆ। ਢਲਾਨ ਹੋਣ ਕਾਰਨ ਡੰਪਰ ਦੇ ਚਾਲਕ ਨੇ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਥਾਂ ਨਹੀਂ ਮਿਲ ਸਕੀ। ਉਹ ਕਾਰ ਨਾਲ ਟਕਰਾ ਗਿਆ।

    ਆਹਮੋ-ਸਾਹਮਣੇ ਦੀ ਟੱਕਰ ’ਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਕਾਰ ’ਚ ਸਵਾਰ ਸਾਰੇ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ। ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਸਾਰੀਆਂ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਕਿੱਥੋਂ ਆ ਰਹੇ ਸਨ ਅਤੇ ਕਿੱਥੇ ਜਾ ਰਹੇ ਸਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਬਾਰੇ ਹੋਰ ਜਾਣਕਾਰੀ ਉਨ੍ਹਾਂ ਤੋਂ ਪੁੱਛਗਿੱਛ ਤੋਂ ਬਾਅਦ ਹੀ ਮਿਲ ਸਕੇਗੀ।