ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਉਦੋਂ ਹੜਬੜੀ ਮੱਚ ਗਈ ਜਦੋਂ ਹਸਪਤਾਲ ਦੇ ਬਾਹਰ ਲਟਕਦੀ ਹੋਈ ਨੌਜਵਾਨ ਦੀ ਲਾਸ਼ ਮਿਲੀ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੀ ਇਮਾਰਤ ਨੇੜੇ ਬੀਤੀ ਰਾਤ ਇੱਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਰਕਾਰੀ ਹਸਪਤਾਲ ‘ਚ ਰਖਵਾਇਆ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਨੌਜਵਾਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਲੱਗਦਾ ਸੀ ਅਤੇ ਉਸ ਨੇ ਰਾਤ ਨੂੰ ਹੀ ਇਹ ਖੌਫਨਾਕ ਕਦਮ ਚੁੱਕਿਆ ਹੈ। ਜਾਂਚ ਕਰ ਰਹੇ ਪੁਲਿਸ ਅਧਿਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਦੀ ਲਾਸ਼ ਹਸਪਤਾਲ ਦੀ ਇਮਾਰਤ ਦੇ ਬਾਹਰ ਹੀ ਲਟਕਦੀ ਹੋਈ ਮਿਲੀ ਹੈ।

    ਲੋਕਾਂ ਦੇ ਵੀ ਹੋਸ਼ ਉੱਡ ਗਏ ਜਦੋਂ ਉਨ੍ਹਾਂ ਨੇ ਨੌਜਵਾਨ ਦੀ ਲਾਸ਼ ਹਸਪਤਾਲ ਦੇ ਬਾਹਰ ਲਟਕਦੀ ਹੋਈ ਦੇਖੀ। ਲੋਕਾਂ ਵੱਲੋਂ ਤੁਰੰਤ ਹੀ ਪਹਿਲਾਂ ਹਸਪਤਾਲ ਦੇ ਸਟਾਫ ਨੂੰ ਜਾਣਕਾਰੀ ਦਿੱਤੀ ਤੇ ਫਿਰ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਪੁਲਿਸ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਚ ਲਿਆ ਗਿਆ ਹੈ ਤੇ ਸ਼ਨਾਖਤ ਲਈ ਲਾਸ਼ ਨੂੰ ਮੋਰਚਰੀ ਘਰ ਦੇ ਵਿੱਚ ਰਖਵਾ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਖੁਦਕੁਸ਼ੀ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।