ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਦੀ ਬੀਤੀ ਸ਼ਾਮ ਪੀ.ਜੀ.ਆਈ. ਚੰਡੀਗੜ੍ਹ ਵਿਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਰਪ੍ਰੀਤ ਸਿੰਘ (45) ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਸਾਰੋਬਾਦ ਆਦਮਪੁਰ, ਜੋ ਬੀਤੇ ਦਿਨੀਂ ਮੋਟਰਸਾਈਕਲ ’ਤੇ ਘਰ ਵਾਪਸ ਜਾ ਰਿਹਾ ਸੀ ਕਿ ਭੋਗਪੁਰ ਤੋਂ ਆਦਮਪੁਰ ਰੋਡ ’ਤੇ ਸਥਿਤ ਪਿੰਡ ਨਾਹਲ ਵਿਖੇ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਉਸ ਦਾ ਗਲਾ ਕੱਟਿਆ ਗਿਆ।
ਜਿਸ ਨੂੰ ਆਦਮਪੁਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੁੰਦੀ ਦੇਖ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਜਿਥੇ ਬੀਤੀ ਸ਼ਾਮ ਉਸ ਦੀ ਮੌਤ ਹੋ ਗਈ। ਪੁਲਿਸ ਵਲੋਂ ਚਾਈਨ ਡੋਰ ਵੇਚਣ ਵਾਲੀਆਂ ਦੁਕਾਨਾਂ ’ਤੇ ਛਾਪੇਮਾਰੀ ਕੀਤੀ ਗਈ ਸੀ ਪਰ ਕਿਸੇ ਵੀ ਦੁਕਾਨਦਾਰ ਤੋਂ ਬਰਾਮਦ ਨਹੀਂ ਹੋਈ ਸੀ।