ਕਮਜ਼ੋਰ ਗਲੋਬਲ ਰੁਝਾਨ ਦੇ ਵਿਚਕਾਰ ਮੰਗਲਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ’ਚ ਸੋਨਾ 80 ਰੁਪਏ ਦੀ ਗਿਰਾਵਟ ਨਾਲ 80,580 ਰੁਪਏ ਪ੍ਰਤੀ 10 ਗ੍ਰਾਮ ’ਤੇ ਆ ਗਿਆ। ਇਸ ਦੇ ਨਾਲ ਹੀ ਸੋਨੇ ’ਚ ਤੇਜ਼ੀ ਦਾ ਪੰਜ ਦਿਨਾਂ ਦਾ ਸਿਲਸਿਲਾ ਖਤਮ ਹੋ ਗਿਆ।

ਸੋਮਵਾਰ ਨੂੰ ਸੋਨਾ 80,660 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ ਸੀ। ਉਦਯੋਗਿਕ ਇਕਾਈਆਂ ਅਤੇ ਸਿੱਕਾ ਨਿਰਮਾਤਾਵਾਂ ਦੀ ਮੰਗ ਘਟਣ ਨਾਲ ਮੰਗਲਵਾਰ ਨੂੰ ਚਾਂਦੀ ਵੀ 1,300 ਰੁਪਏ ਦੀ ਗਿਰਾਵਟ ਨਾਲ 91,700 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਆ ਗਈ। ਪਿਛਲੇ ਸੈਸ਼ਨ ’ਚ ਚਾਂਦੀ 93,000 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਬੰਦ ਹੋਈ ਸੀ। 99.5 ਫੀ ਸਦੀ ਸ਼ੁੱਧਤਾ ਵਾਲਾ ਸੋਨਾ 80 ਰੁਪਏ ਦੀ ਗਿਰਾਵਟ ਨਾਲ 80,180 ਰੁਪਏ ਪ੍ਰਤੀ 10 ਗ੍ਰਾਮ ’ਤੇ ਆ ਗਿਆ।