ਜਲੰਧਰ(ਵਿੱਕੀ ਸੂਰੀ):- ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿਖੇ ਸਥਾਪਿਤ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੀ ਪ੍ਰਤਿਮਾ ਨੂੰ ਇੱਕ ਵਿਅਕਤੀ ਵੱਲੋਂ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਸਬੰਧੀ ਜਲੰਧਰ ਦੇ ਵਾਰਡ ਨੰਬਰ 50 ਦੇ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਬਾਬਾ ਸਾਹਿਬ ਦਾ ਅਪਮਾਨ ਕਰਨ ਵਾਲੇ ਵਿਅਕਤੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਦੇ ਹੋਏ ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਇਸ ਨਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਜੀ ਦਾ ਸਤਿਕਾਰ ਕਰਨ ਵਾਲੇ ਹਰ ਵਿਅਕਤੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਮਨਜੀਤ ਸਿੰਘ ਟੀਟੂ ਨੇ ਕਿਹਾ ਕਮਿਸ਼ਨਰ ਦਾ ਕਹਿਣਾ ਹੈ ਕੀ ਉਹ ਦਿਮਾਗ਼ੀ ਬਿਮਾਰ ਹੈ ਜੇ ਉਹ ਪਾਗਲ ਹੈ ਤਾਂ ਉਸ ਨੇ ਵੱਡੀ ਪੋੜੀ ਤੇ ਹਥੋੜੇ ਦਾ ਇੰਤਜ਼ਾਮ ਕਿੱਥੋਂ ਕਰ ਲਿਆ ਜੇ ਉਹ ਪਾਗਲ ਸੀ ਤਾਂ ਉਸਨੇ ਇਹ ਸਾਰੇ ਇੰਤਜ਼ਾਮ ਪਹਿਲਾਂ ਕਿਸ ਤਰ੍ਹਾਂ ਕਰ ਲਏ ਹੋਏ ਸੀ ਪੁਲਿਸ ਵੱਲੋ ਉਸ ਉੱਪਰ ਪਾਗਲ ਹੋਣ ਦਾ ਪਰਦਾ ਪਾਇਆ ਜਾ ਰਿਹਾ ਹੈ ਮਨਜੀਤ ਸਿੰਘ ਟੀਟੂ ਨੇ ਲੋਕਾਂ ਨੂੰ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਸਭ ਤੋਂ ਸ਼ਾਂਤੀਪੂਰਨ ਤੇ ਭਾਈਚਾਰਕ ਸਾਂਝ ਵਾਲਾ ਸੂਬਾ ਬਣਾਉਣ ਲਈ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਬਰਕਰਾਰ ਰੱਖਣ ਲਈ ਵਿਦੇਸ਼ੀ ਏਜੰਸੀਆਂ ਕੰਮ ਕਰ ਰਹੀਆਂ ਨੇ ਉਹਨਾਂ ਉੱਤੇ ਪੂਰੀ ਨਜ਼ਰ ਰੱਖੀ ਜਾਵੇ ਅਤੇ ਪਤਾ ਕੀਤਾ ਜਾਵੇ ਇਸ ਕੰਮ ਦੇ ਵਿੱਚ ਕਿਸ ਦਾ ਹੱਥ ਅਤੇ ਕਿਸਦੀ ਤਾਕਤ ਹੈ।