ਸਰਕਾਰੀ ਤੇਲ ਕੰਪਨੀਆਂ ਵੱਲੋਂ ਮੰਗਲਵਾਰ ਸਵੇਰੇ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਦੇਸ਼ ਦੇ ਕਈ ਸ਼ਹਿਰਾਂ ‘ਚ ਤੇਲ ਦੀਆਂ ਕੀਮਤਾਂ ‘ਚ ਕਮੀ ਆਈ ਹੈ, ਜਦਕਿ ਕੁਝ ਥਾਵਾਂ ‘ਤੇ ਇਸ ਦੀਆਂ ਕੀਮਤਾਂ ਵਧ ਰਹੀਆਂ ਹਨ। ਗਲੋਬਲ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦਾ ਅਸਰ ਪ੍ਰਚੂਨ ਬਾਜ਼ਾਰ ਉਤੇ ਵੀ ਦੇਖਣ ਨੂੰ ਮਿਲ ਰਿਹਾ ਹੈ ਅਤੇ ਪੰਜਾਬ, ਹਰਿਆਣਾ, ਯੂਪੀ ਸਮੇਤ ਕਈ ਥਾਵਾਂ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰ ਮਹਾਨਗਰਾਂ ‘ਚ ਅੱਜ ਵੀ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।

    ਸਰਕਾਰੀ ਤੇਲ ਕੰਪਨੀਆਂ ਮੁਤਾਬਕ ਯੂਪੀ ਦੇ ਗਾਜ਼ੀਆਬਾਦ ਜ਼ਿਲ੍ਹੇ ਵਿੱਚ ਪੈਟਰੋਲ (Petrol Diesel Prices) 39 ਪੈਸੇ ਸਸਤਾ 94.50 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਡੀਜ਼ਲ ਵੀ 45 ਪੈਸੇ ਘਟ ਕੇ 87.58 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ। ਬਿਹਾਰ ਦੀ ਰਾਜਧਾਨੀ ਪਟਨਾ ‘ਚ ਪੈਟਰੋਲ 35 ਪੈਸੇ ਵਧ ਕੇ 105.58 ਰੁਪਏ ਅਤੇ ਡੀਜ਼ਲ 33 ਪੈਸੇ ਵਧ ਕੇ 92.42 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਹਰਿਆਣਾ ਦੀ ਰਾਜਧਾਨੀ ਗੁਰੂਗ੍ਰਾਮ ‘ਚ ਪੈਟਰੋਲ 24 ਪੈਸੇ ਦੀ ਗਿਰਾਵਟ ਨਾਲ 94.87 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 24 ਪੈਸੇ ਦੀ ਗਿਰਾਵਟ ਨਾਲ 87.73 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।

    ਕੱਚੇ ਤੇਲ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ‘ਚ ਇਸ ਦੀਆਂ ਕੀਮਤਾਂ ‘ਚ ਮਾਮੂਲੀ ਗਿਰਾਵਟ ਆਈ ਹੈ। ਬ੍ਰੈਂਟ ਕਰੂਡ ਦੀ ਕੀਮਤ 74.31 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਡਬਲਯੂ.ਟੀ.ਆਈ. ਦੀ ਦਰ ਵੀ ਵਧ ਕੇ 70.60 ਡਾਲਰ ਪ੍ਰਤੀ ਬੈਰਲ ਹੋ ਗਈ ਹੈ।

    ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
    – ਦਿੱਲੀ ‘ਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ
    – ਮੁੰਬਈ ‘ਚ ਪੈਟਰੋਲ 103.44 ਰੁਪਏ ਅਤੇ ਡੀਜ਼ਲ 89.97 ਰੁਪਏ ਪ੍ਰਤੀ ਲੀਟਰ
    – ਚੇਨਈ ‘ਚ ਪੈਟਰੋਲ 100.76 ਰੁਪਏ ਅਤੇ ਡੀਜ਼ਲ 92.35 ਰੁਪਏ ਪ੍ਰਤੀ ਲੀਟਰ
    – ਕੋਲਕਾਤਾ ‘ਚ ਪੈਟਰੋਲ 104.95 ਰੁਪਏ ਅਤੇ ਡੀਜ਼ਲ 91.76 ਰੁਪਏ ਪ੍ਰਤੀ ਲੀਟਰ

    ਇਨ੍ਹਾਂ ਸ਼ਹਿਰਾਂ ਵਿਚ ਦਰਾਂ ਬਦਲੀਆਂ ਗਈਆਂ ਹਨ
    – ਗਾਜ਼ੀਆਬਾਦ ਵਿੱਚ ਪੈਟਰੋਲ 94.50 ਰੁਪਏ ਅਤੇ ਡੀਜ਼ਲ 87.58 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
    -ਪਟਨਾ ‘ਚ ਪੈਟਰੋਲ 105.58 ਰੁਪਏ ਅਤੇ ਡੀਜ਼ਲ 92.42 ਰੁਪਏ ਪ੍ਰਤੀ ਲੀਟਰ
    – ਗੁਰੂਗ੍ਰਾਮ ‘ਚ ਪੈਟਰੋਲ 94.87 ਰੁਪਏ ਅਤੇ ਡੀਜ਼ਲ 87.73 ਰੁਪਏ ਪ੍ਰਤੀ ਲੀਟਰ