ਫ਼ਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਫ਼ਰੀਦਕੋਟ ਕੋਟਕਪੂਰਾ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫ਼ਤਾਰ ਬੱਸ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਸੇਮ ਨਾਲੇ ‘ਚ ਡਿੱਗ ਗਈ।

    ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਸਵਾਰੀਆਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਫ਼ਿਲਹਾਲ ਸਥਾਨਕ ਲੋਕਾਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।