ਤਲਵੰਡੀ ਸਾਬੋ ਵਿੱਚ ਇੱਕ ਨੌਜਵਾਨ ਦਾ ਕੁੱਟ- ਕੁੱਟ ਕੇ ਕਤਲ ਕਰ ਦਿੱਤਾ ਗਿਆ। ਇਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਪੁੱਤਰ ਪੁੱਤਰ ਸਿੰਘ ਵਾਸੀ ਬਾਂਦਰ ਪੱਤੀ ਪਿੰਡ ਭਾਗੀਵਾਂਦਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

    ਘਟਨਾ ਦੀ ਸੂਚਨਾ ਥਾਣਾ ਮੁਖੀ ਪਰਬਤ ਸਿੰਘ ਨੂੰ ਮਿਲੀ ਤਾਂ ਉਹ ਤੁਰੰਤ ਮੌਕੇ ’ਤੇ ਪੁੱਜੇ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਡੀਐਸਪੀ ਰਾਜੇਸ਼ ਸਨੇਹੀ ਅਨੁਸਾਰ ਬੀਤੀ ਰਾਤ ਐਸਐਚਓ ਜਸਕੌਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜੀਵਨ ਸਿੰਘ ਵਾਲਾ ਨੇੜੇ ਸੜਕ ’ਤੇ ਇੱਕ  ਮੋਟਰਸਾਈਕਲ ਪਿਆ ਹੈ। ਘਟਨਾ ਕਾਰਨ ਆਸ-ਪਾਸ ਦੇ ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੰਜਾਬ ਵਿੱਚ ਵੱਧ ਰਹੀਆਂ ਕਤਲਾਂ ਦੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।