ਰਾਜ ਸਭਾ ਮੈਂਬਰ ਅਤੇ ਕਾਂਗਰਸ ਦੀ ਸਾਬਕਾ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਵੀਰਵਾਰ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਕਾਂਗਰਸੀ ਆਗੂ ਦਾ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ। ਕਾਂਗਰਸ ਪਾਰਟੀ ਦੀ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੋਨੀਆ ਗਾਂਧੀ ਨੂੰ ਸਿਹਤ ਸੰਬੰਧੀ ਸ਼ਿਕਾਇਤ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਸੋਨੀਆ ਗਾਂਧੀ 78 ਸਾਲ ਦੀ ਹੋ ਚੁੱਕੀ ਹੈ।
ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੇਟ ਸਬੰਧੀ ਸਮੱਸਿਆ ਕਾਰਨ ਵੀਰਵਾਰ ਸਵੇਰੇ 8:30 ਵਜੇ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਾਣਕਾਰੀ ਅਨੁਸਾਰ ਸਰ ਗੰਗਾ ਰਾਮ ਹਸਪਤਾਲ ਵੱਲੋਂ ਸੋਨੀਆ ਗਾਂਧੀ ਦੀ ਬਾਕਾਇਦਾ ਜਾਂਚ ਕੀਤੀ ਗਈ ਅਤੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਨਿਗਰਾਨੀ ਹੇਠ ਹਨ।
ਜਾਣਕਾਰੀ ਮੁਤਾਬਕ ਸਰ ਗੰਗਾ ਰਾਮ ਹਸਪਤਾਲ ‘ਚ ਦਾਖ਼ਲ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਹਾਲਤ ਠੀਕ ਹੈ ਅਤੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਛੁੱਟੀ ਮਿਲ ਸਕਦੀ ਹੈ। ਸੂਤਰ ਨੇ ਦੱਸਿਆ ਹੈ ਕਿ ਕਾਂਗਰਸ ਨੇਤਾ ਨੂੰ ਵੀਰਵਾਰ ਸਵੇਰੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫ਼ਿਲਹਾਲ ਉਹ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹੈ।