ਅਮਰੀਕਾ ਦੁਆਰਾ ਪਨਾਮਾ ਭੇਜੇ ਗਏ 12 ਭਾਰਤੀ ਨਾਗਰਿਕ ਐਤਵਾਰ ਸ਼ਾਮ ਨੂੰ ਲਾਤੀਨੀ ਅਮਰੀਕੀ ਦੇਸ਼ ਤੋਂ ਭਾਰਤ ਵਾਪਸ ਪਰਤੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਡਿਪੋਰਟ ਕੀਤੇ ਗਏ ਲੋਕ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰੇ। ਅਮਰੀਕਾ ਵੱਲੋਂ ਦੇਸ਼ ਨਿਕਾਲਾ ਦਿੱਤੇ ਜਾਣ ਤੋਂ ਬਾਅਦ ਪਨਾਮਾ ਤੋਂ ਵਾਪਸ ਪਰਤ ਰਹੇ ਭਾਰਤੀਆਂ ਦਾ ਇਹ ਪਹਿਲਾ ਜੱਥਾ ਹੈ।ਇਹ 12 ਭਾਰਤੀ ਉਨ੍ਹਾਂ 299 ਗੈਰ-ਕਾਨੂੰਨੀ ਪ੍ਰਵਾਸੀਆਂ ਵਿੱਚੋਂ ਇੱਕ ਸਮਝੇ ਜਾਂਦੇ ਹਨ ਜਿਨ੍ਹਾਂ ਨੂੰ ਕੁਝ ਦਿਨ ਪਹਿਲਾਂ ਅਮਰੀਕਾ ਨੇ ਪਨਾਮਾ ਭੇਜ ਦਿੱਤਾ ਸੀ।ਇਸ ਤੋਂ ਪਹਿਲਾਂ, ਡੋਨਾਲਡ ਟਰੰਪ ਸਰਕਾਰ ਦੇ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ ਦੌਰਾਨ 5, 15 ਅਤੇ 16 ਫ਼ਰਵਰੀ ਨੂੰ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੇ ਤਿੰਨ ਜਥੇ ਵਾਪਸ ਭੇਜੇ ਗਏ ਸਨ।