ਬਟਾਲਾ ਦੇ ਕਾਹਨੂੰਵਾਨ ਰੋਡ ਨੇੜੇ ਪਿੰਡ ਸੇਖਵਾਂ ਵਿਖੇ ਦੇਰ ਰਾਤ ਇੱਕ ਸੜਕ ਹਾਦਸਾ ਵਾਪਰਿਆ ਹੈ। ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਦੀ ਦੋ ਕਾਰਾਂ ਨਾਲ ਭਿਆਨਕ ਟੱਕਰ ਹੋ ਗਈ ਤੇ ਦੋਵੇਂ ਕਾਰਾਂ ਪਲਟ ਗਈਆਂ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਉੱਥੇ ਹੀ ਹਾਦਸੇ ’ਚ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਜਦਕਿ ਦਸਿਆ ਜਾ ਰਿਹਾ ਹੈ ਹਾਦਸੇ ਦੇ ਵਿੱਚ 4 ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਉੱਥੇ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਮਰਨ ਵਾਲੇ ਵਿਅਕਤੀਆਂ ਵਿੱਚ ਦੋ ਸਕੇ ਸਾਢੂ ਸਨ ਤੇ ਦੋਵੇਂ ਐਨਆਰਆਈ ਸਨ ।

[ajax_load_more id="2949366941" container_type="ul" post_type="post" pause="true" images_loaded="true" placeholder="true" button_label="View More News" button_loading_label="Loading Latest News" max_pages="20]