ਪੰਜਾਬ ਵਿਚ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੱਧ’ ਤਹਿਤ ਰੋਜ਼ਾਨਾ ਨਸ਼ਾ ਤਸਕਰਾਂ ਦੇ ਘਰ ‘ਤੇ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਖੰਨਾ ਪੁਲਿਸ ਵੱਲੋਂ ਖੰਨਾ ਵਿਚ ਨਸ਼ਾ ਤਸਕਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ।
ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹ ਦਿੱਤਾ। ਇਹ ਕਾਰਵਾਈ ਖੰਨਾ ਦੀ ਮੀਟ ਮਾਰਕੀਟ ਵਿੱਚ ਐੱਸਐੱਸਪੀ ਡਾ. ਜਯੋਤੀ ਯਾਦਵ ਦੀ ਅਗਵਾਈ ਵਿਚ ਕੀਤੀ ਗਈ।
ਐੱਸਐੱਸਪੀ ਡਾ. ਜਯੋਤੀ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੇਜ਼ ਕੀਤੀ ਗਈ ਹੈ।
ਜਿਸ ਤਹਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਕਬਜ਼ੇ ’ਚ ਲੈ ਕੇ ਜ਼ਬਤ ਕੀਤਾ ਜਾ ਰਿਹਾ ਹੈ। ਨਸ਼ਾ ਤਸਕਰਾਂ ਦੇ ਘਰਾਂ ਬਾਹਰ ਨੋਟਿਸ ਚਿਪਕਾਏ ਗਏ ਸਨ। ਇਹ ਕਾਰਵਾਈ ਖੰਨਾ ’ਚ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਡੀਜੀਪੀ ਗੌਰਵ ਯਾਦਵ ਤੇ ਨਿਲੰਬਰੀ ਵਿਜੇ ਜਗਦਲੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਂਜ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ। ਐੱਸਐੱਸਪੀ ਡਾ. ਜਯੋਤੀ ਯਾਦਵ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਇਲਾਕੇ ਵਿੱਚ ਨਸ਼ੇ ਦਾ ਕਾਰੋਬਾਰ ਨਹੀਂ ਕਰਨ ਦਿੱਤਾ ਜਾਵੇਗਾ।