ਭਲਕੇ ਤੋਂ ਪੰਜਾਬ ਵਿੱਚ ਲਗਾਤਾਰ ਦੋ ਛੁੱਟੀਆਂ ਹੋਣਗੀਆਂ। ਪੰਜਾਬ ਸਰਕਾਰ ਦੀਆਂ ਛੁੱਟੀਆਂ ਦੀ ਸੂਚੀ ਅਨੁਸਾਰ ਕੱਲ੍ਹ ਯਾਨੀ ਸ਼ਨੀਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਰਕਾਰੀ ਛੁੱਟੀ ਹੋਵੇਗੀ। ਨਾਲੇ ਅਗਲੇ ਦਿਨ ਐਤਵਾਰ ਹੈ, ਇਸ ਲਈ ਫਿਰ ਵੀ ਛੁੱਟੀ ਹੋਵੇਗੀ।

[ajax_load_more id="2949366941" container_type="ul" post_type="post" pause="true" images_loaded="true" placeholder="true" button_label="View More News" button_loading_label="Loading Latest News" max_pages="20]

ਸਰਕਾਰ ਨੇ 8 ਮਾਰਚ ਨੂੰ ਸੂਬੇ ਵਿੱਚ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਹੈ, ਜੋ ਕਿ ਸਰਕਾਰੀ ਕਰਮਚਾਰੀਆਂ ਲਈ ਹੋਵੇਗੀ। ਹਾਲਾਂਕਿ, ਰਾਜ ਦੇ ਸਕੂਲ ਅਤੇ ਕਾਲਜ 8 ਮਾਰਚ ਨੂੰ ਆਮ ਵਾਂਗ ਖੁੱਲ੍ਹੇ ਰਹਿਣਗੇ।ਪਰ ਸਰਕਾਰੀ ਕਰਮਚਾਰੀਆਂ ਕੋਲ ਛੁੱਟੀ ਲੈਣ ਦਾ ਵਿਕਲਪ ਹੋਵੇਗਾ। ਇਸਦਾ ਮਤਲਬ ਹੈ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਇਸ ਦਿਨ ਛੁੱਟੀ ਲੈਣਾ ਚਾਹੁੰਦਾ ਹੈ, ਤਾਂ ਉਹ ਇਹ ਛੁੱਟੀ ਲੈ ਸਕਦਾ ਹੈ।14 ਮਾਰਚ ਨੂੰ ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।