Skip to content
ਪਟਿਆਲਾ ‘ਤੋਂ ਇੱਕ ਹੈਰਾਨ ਕਰ ਦੇਣਾ ਵਾਲਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਅਨਾਜ ਮੰਡੀ ਦੇ ਵਿੱਚ ਪੈਂਦੇ ਅਮਨ ਨਗਰ ਦੇ ਵਿੱਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਕੇਕ ਖਾਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਮਾਨਵੀ ਦੇ ਜਨਮਦਿਨ ਤੇ ਇਹ ਕੇਕ ਮੰਗਵਾਇਆ ਗਿਆ ਸੀ, ਜਿਸ ਨੂੰ ਖਾਣ ਤੋਂ ਬਾਅਦ ਉਸ ਨੇ ਦਮ ਤੋੜ ਦਿੱਤਾ। ਇਸ ਘਟਨਾ ‘ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਗਈ ਹੈ।
ਪਰਿਵਾਰ ਮੈਂਬਰਾਂ ਦੇ ਵੱਲੋਂ ਦੱਸਿਆ ਗਿਆ ਕਿ ਉਹਨਾਂ ਦੀ ਬੇਟੀ ਦੇ ਜਨਮਦਿਨ ਤੇ ਅਸੀਂ ਆਨਲਾਈਨ ਕੇਕ ਮੰਗਵਾਇਆ ਸੀ ਜਿਸ ਨੂੰ ਖਾਣ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਬਿਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜਿਆਦਾ ਖਰਾਬ ਹੋਈ। ਸਵੇਰੇ ਜਦੋਂ ਉਨ੍ਹਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਡਾ ਪੈ ਚੁੱਕਿਆ ਸੀ, ਜਿਸ ‘ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਹਸਪਤਾਲ ‘ਚ ਡਾਕਟਰਾਂ ਵੱਲੋਂ ਮਾਨਵੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਹਾਲਾਂਕਿ ਪੁਲਿਸ ਦੇ ਵੱਲੋਂ ਕਿਸੇ ਵੀ ਵਿਅਕਤੀ ਤੇ ਪਰਚਾ ਨਹੀਂ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਸਿਹਤ ਵਿਭਾਗ ਵੱਲੋਂ ਵੀ ਜਿਸ ਬੇਕਰੀ ‘ਤੋਂ ਇਹ ਕੇਕ ਮੰਗਵਾਇਆ ਗਿਆ ਸੀ, ਉਸ ਦੇ ਉੱਪਰ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।
Post Views: 2,504
Related