ਬਟਾਲਾ ’ਚ 25 ਸਾਲਾ ਨੌਜਵਾਨ ਵੱਲੋਂ 2 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਬਹੁਤ ਹੀ ਘਿਨੌਣਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਚੌਕੀ ਅਰਬਨ ਅਸਟੇਟ ਦੇ ਇੰਚਾਰਜ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ 2 ਸਾਲਾ ਮਾਸੂਮ ਬੱਚੀ ਦੀ ਮਾਂ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ‘ਚ ਦੱਸਿਆ ਕਿ ਬੀਤੀ ਸ਼ਾਮ 7 ਵਜੇ ਦੇ ਕਰੀਬ ਉਹ ਆਪਣੀ ਸੱਸ ਨਾਲ ਘਰੇਲੂ ਸਾਮਾਨ ਲੈਣ ਲਈ ਬਾਜ਼ਾਰ ਗਈ ਸੀ।

ਕੁਝ ਸਮੇਂ ਲਈਆਪਣੀ ਬੱਚੀ ਨੂੰ ਆਪਣੇ ਜਾਣ ਪਛਾਣ ਵਾਲੇ ਨੌਜਵਾਨ ਅਭਿਸ਼ੇਕ (25) ਵਾਸੀ ਨੇਪਾਲ ਹਾਲ ਵਾਸੀ ਬਟਾਲਾ, ਜੋ ਕਿ ਬਟਾਲਾ ਵਿਚ ਹੀ ਇਕ ਫਾਸਟ ਫੂਡ ਵਾਲੀ ਦੁਕਾਨ ‘ਤੇ ਕੰਮ ਕਰਦਾ ਹੈ, ਕੋਲ ਧਿਆਨ ਰੱਖਣ ਲਈ ਆਪਣੇ ਘਰ ਛੱਡ ਗਈ ਸੀ। ਜਦੋਂ ਉਹ ਘਰ ਵਾਪਸ ਆਈ ਤਾਂ ਦੇਖਿਆ ਕਿ ਉਸ ਦੀ ਬੇਟੀ ਰੋ ਰਹੀ ਸੀ ਅਤੇ ਉਸ ਦੇ ਗੁਪਤ ਅੰਗ ‘ਚੋਂ ਖੂਨ ਵਹਿ ਰਿਹਾ ਸੀ, ਜਦਕਿ ਅਭਿਸ਼ੇਕ ਘਰੋਂ ਫਰਾਰ ਹੋ ਚੁੱਕਾ ਸੀ। ਔਰਤ ਮੁਤਾਬਕ ਇਸ ਤੋਂ ਬਾਅਦ ਉਸ ਨੇ ਤੁਰੰਤ ਪੁਲਿਸ ਚੌਕੀ ਅਰਬਨ ਅਸਟੇਟ ਦੀ ਪੁਲਿਸ ਨੂੰ ਸੂਚਿਤ ਕੀਤਾ।