ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ ਦੇ ਭਾਨੂਪ੍ਰਤਾਪਪੁਰ-ਦੱਲੀਝਾਰਾ ਰੋਡ ‘ਤੇ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ। ਸੱਤ ਹੋਰ ਗੰਭੀਰ ਜ਼ਖ਼ਮੀ ਹਨ। ਮਰਨ ਵਾਲਿਆਂ ਵਿਚ ਇਕ ਬੱਚਾ ਅਤੇ 4 ਔਰਤਾਂ ਸ਼ਾਮਲ ਹਨ।
ਦੱਸਿਆ ਜਾ ਰਿਹਾ ਹੈ ਕਿ ਇਕ ਤੇਜ਼ ਰਫਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਮਾਮਲਾ ਦੌਂਡੀ ਥਾਣਾ ਖੇਤਰ ਦੇ ਚੌਰਾਪਾਵੜ ਦਾ ਹੈ। ਅਧਿਕਾਰੀਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਕ ਟਰੱਕ ਨੇ ਉਲਟ ਦਿਸ਼ਾ ਤੋਂ ਆ ਰਹੀ ਐਸ.ਯੂ.ਵੀ. ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ।
ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਰਾਜਨੰਦਗਾਓਂ ਮੈਡੀਕਲ ਕਾਲਜ ’ਚ ਭਰਤੀ ਕਰਵਾਇਆ ਗਿਆ ਹੈ। ਦੋਸ਼ੀ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਉਸ ਦੀ ਤਲਾਸ਼ ਜਾਰੀ ਹੈ।