ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤਹਿਸੀਲਦਾਰਾਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਨੇ 5 ਤਹਿਸੀਲਦਾਰ ਤੇ 9 ਨਾਇਬ ਤਹਿਸੀਲਦਾਰ ਮੁਅੱਤਲ ਕੀਤੇ ਹਨ। ਤਹਿਸੀਲਦਾਰਾਂ ਨੇ ਸੇਲਸ ਡੀਡ ਨੂੰ ਰਜਿਸਟਰ ਕਰਨ ਤੋਂ ਇਨਕਾਰ ਕੀਤਾ ਸੀ। ਜਿਹੜੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਮੁਅੱਤਲ ਕੀਤੇ ਗਏ ਹਨ ਉਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ-
ਦਰਅਸਲ, ਤਹਿਸੀਲਦਾਰਾਂ ਦੀ ਹੜਤਾਲ ‘ਤੇ ਸਖ਼ਤ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਸੀ ਕਿ ਸਾਰੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਸ਼ਾਮ 5 ਵਜੇ ਤੱਕ ਡਿਊਟੀ ‘ਤੇ ਸ਼ਾਮਲ ਹੋ ਜਾਣ। ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਕਸ ‘ਤੇ ਪੋਸਟ ਸਾਂਝਾ ਕਰਕੇ ਲਿਖਿਆ- ਸਾਡੀ ਸਰਕਾਰ ਭ੍ਰਿਸ਼ਟਾਚਾਰ ਦੇ ਸਖ਼ਤ ਖ਼ਿਲਾਫ਼ ਹੈ, ਪਰ ਤਹਿਸੀਲਦਾਰ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿਚ ਹੜਤਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਸਰਕਾਰ ਵੱਲੋਂ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਲੋਕਾਂ ਦੇ ਕੰਮ ਨਹੀਂ ਰੁਕਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ, ਪਰ ਛੁੱਟੀ ਤੋਂ ਬਾਅਦ ਕਦੋਂ ਤੇ ਕਿੱਥੇ ਜੁਆਇਨ ਕਰਵਾਉਣਾ ਹੈ, ਇਸ ਦਾ ਫ਼ੈਸਲਾ ਲੋਕ ਕਰਨਗੇ।