ਦਿੱਲੀ ਦੀ ਇਕ ਅਦਾਲਤ ਨੇ ਈਡੀ ਦੀ ਸ਼ਿਕਾਇਤ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਈਡੀ ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਤੋਂ ਪੁੱਛਗਿਛ ਕਰਨਾ ਚਾਹੁੰਦੀ ਹੈ ਪਰ ਉਹ ਸੰਮਨ ਦਾ ਪਾਲਣ ਨਹੀਂ ਕਰ ਰਹੇ ਹਨ।
ਰਾਊਜ ਐਵੇਨਿਊ ਕੋਰਟ ਦੀ ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਸੰਮਨ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੂੰ ਈਡੀ ਦੀ ਅਰਜ਼ੀ ‘ਤੇ 17 ਫਰਵਰੀ ਨੂੰ ਕੋਰਟ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਦੱਸ ਦੇਈਏ ਕਿ ਈਡੀ ਨੇ 31 ਜਨਵਰੀ ਨੂੰ ਕੇਜਰੀਵਾਲ ਨੂੰ ਨਵਾਂ ਸੰਮਨ ਜਾਰੀ ਕੀਤਾ ਸੀ ਤੇ ਉਨ੍ਹਾਂ ਨੂੰ 2 ਫਰਵਰੀ ਨੂੰ ਕੇਂਦਰੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈਕਿਹਾ ਸੀ। ਇਹ ਆਮ ਆਦਮੀ ਪਾਰਟੀ ਸੁਪਰੀਮੋ ਨੂੰ ਜਾਰੀ ਕੀਤਾ ਗਿਆ ਪੰਜਵਾਂ ਸੰਮਨ ਸੀ। 3 ਫਰਵਰੀ ਨੂੰ ਵਧੀਕ ਸਾਲਿਸਟਰ ਜਨਰਲ ਐੱਸ.ਵੀ. ਰਾਜੂ ਨੇ ਈਡੀ ਵੱਲੋਂ ਅਦਾਲਤ ਦੇ ਸਾਹਮਣੇ ਦਲੀਲਾਂ ਦਿੱਤੀਆਂ ਸਨ।