ਉੱਤਰੀ ਚੀਨ ਦੇ ਹੇਬੇਈ ਸੂਬੇ ‘ਚ ਬੀਤੀ ਦਿਨੀਂ ਇਕ ਧਮਾਕੇ ‘ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਸਿਨਹੂਆ ਨੂੰ ਇਹ ਜਾਣਕਾਰੀ ਦਿਤੀ।ਸ਼ਹਿਰ ਦੇ ਐਮਰਜੈਂਸੀ ਪ੍ਰਬੰਧਨ ਬਿਊਰੋ ਦੇ ਅਨੁਸਾਰ, ਬੁੱਧਵਾਰ ਸਵੇਰੇ 7:54 ਵਜੇ ਸਨਹੇ ਸ਼ਹਿਰ ਦੇ ਯਾਂਜੀਆਓ ਟਾਊਨਸ਼ਿਪ ਵਿੱਚ ਇਕ ਦੁਕਾਨ ਵਿਚ ਗੈਸ ਲੀਕ ਹੋਣ ਕਾਰਨ ਧਮਾਕਾ ਹੋਣ ਦਾ ਸ਼ੱਕ ਹੈ।ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਹ ਖਤਰੇ ਤੋਂ ਬਾਹਰ ਹਨ। ਸਾਰੇ ਜ਼ਖ਼ਮੀਆਂ ਵਿਚੋਂ 14 ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।