Skip to content
ਅੱਜ ਚੰਡੀਗੜ੍ਹ ਵਿਚ ਚੱਪੇ-ਚੱਪੇ ‘ਤੇ ਪੁਲਿਸ ਦਾ ਸਖਤ ਪਹਿਰਾ ਹੈ। ਕਈ ਰੂਟ ਵੀ ਡਾਇਵਰਟ ਕੀਤੇ ਗਏ ਹਨ। ਅੱਜ ਪੀਯੂ ਵਿਚ ਵਿਦਿਆਰਥੀਆਂ ਵੱਲੋਂ ਵੱਡਾ ਧਰਨਾ ਪ੍ਰਦਰਸ਼ਨ ਕੀਤਾ ਜਾਣਾ ਹੈ ਤੇ ਕਿਸਾਨ ਵੀ ਟਰਾਲੀਆਂ ਭਰ-ਭਰ ਕੇ ਯੂਨੀਵਰਸਿਟੀ ਵਿਚ ਪਹੁੰਚਣੇ ਸ਼ੁਰੂ ਹੋ ਗਏ ਹਨ।
ਸੈਨੇਟ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਹਾਲਾਂਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਚੰਡੀਗੜ੍ਹ ਦੇ ਸੈਕਟਰ-43 ਦੇ ਦੁਸਹਿਰਾ ਗਰਾਊਂਡ ਵਿਚ 3 ਘੰਟੇ ਦੀ ਰੈਲੀ ਕਰਨ ਦੀ ਆਗਿਆ ਦਿੱਤੀ ਗਈ ਹੈ। ਅਜਿਹੇ ਵਿਚ 3000 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਯੂਨੀਵਰਸਿਟੀ ਵਿਚ ਆਉਣ ਤੇ ਜਾਣ ਵਾਲੇ ਕੱਲੇ-ਕੱਲੇ ਬੰਦੇ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਪ੍ਰਸ਼ਾਸਨ ਵੱਲੋਂ ਬਿਨਾਂ ਕੋਈ ਸ਼ਰਤ ਕਿਸਾਨਾਂ ਨੂੰ 3 ਘੰਟੇ ਰੈਲੀ ਕਰਨ ਦੀ ਪਰਮਿਸ਼ਨ ਦੇ ਦਿੱਤੀ ਗਈ ਹੈ ਪਰ ਹੰਗਾਮਾ ਹੋਣ ਦੇ ਭਰਪੂਰ ਆਸਾਰ ਜਤਾਏ ਜਾ ਰਹੇ ਹਨ। ਕੁਝ ਦਿਨ ਪਹਿਲਾਂ ਵਿਦਿਆਰਥੀਆਂ ਦੀ ਮੀਟਿੰਗ ਵੀਸੀ ਨਾਲ ਵੀ ਹੋਈ ਸੀ ਜਿਸ ਵਿਚ ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਰੱਖੀਆਂ ਗਈਆਂ ਸਨ ਤੇ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਜਲਦ ਹੀ ਸੈਨੇਟ ਚੋਣਾਂ ਦਾ ਐਲਾਨ ਕੀਤਾ ਜਾਵੇਗਾ ਪਰ ਜਦੋਂ ਅਜਿਹਾ ਨਾ ਹੋਇਆ ਤਾਂ ਵਿਦਿਆਰਥੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਅਲਟੀਮੇਟ ਦਿੱਤਾ ਕਿ 25 ਨਵੰਬਰ ਤੱਕ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ 26 ਤਰੀਕ ਨੂੰ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਵੀ 12 ਤੋਂ ਲੈ ਕੇ 3 ਵਜੇ ਰੈਲੀ ਕੀਤੀ ਹੋਵੇਗੀ ਇਸ ਧਰਨਾ ਪ੍ਰਦਰਸ਼ਨ ਵਿਚ 30 ਕਿਸਾਨ ਸੰਗਠਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
Post Views: 2,006
Related