Skip to content
ਪੰਜਾਬ ਵਿਚ ਇਸ ਵੇਲੇ ਕੋਈ ਮੌਸਮ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਅਤੇ ਅਗਲੇ ਪੰਜ ਦਿਨਾਂ ਤੱਕ ਮੌਸਮ ਲਗਭਗ ਇੱਕੋ ਜਿਹਾ ਰਹਿਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਤਾਪਮਾਨ ਅਜੇ ਵੀ ਆਮ ਸੀਮਾਵਾਂ ਦੇ ਅੰਦਰ ਰਿਹਾ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਵਿੱਚ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੋਰ ਵੱਡੇ ਸ਼ਹਿਰਾਂ ਵਿੱਚ ਅੰਮ੍ਰਿਤਸਰ ਵਿੱਚ 32.8 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 35.2 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 37.2 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 36.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਨਹੀਂ ਪਿਆ। ਹਾਲਾਂਕਿ, ਫ਼ਿਰੋਜ਼ਪੁਰ ਵਿੱਚ 3.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਿਸ ਤੋਂ ਬਾਅਦ ਸੂਬੇ ਵਿੱਚ ਨਮੀ ਵਧ ਗਈ ਅਤੇ ਲੋਕਾਂ ਨੂੰ ਗਰਮ ਅਤੇ ਨਮੀ ਵਾਲੇ ਮੌਸਮ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ:
26 ਜੁਲਾਈ : ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹੇਗਾ, ਪਰ ਪਠਾਨਕੋਟ, ਗੁਰਦਾਸਪੁਰ ਅਤੇ ਨਵਾਂਸ਼ਹਿਰ ਵਰਗੇ ਉੱਤਰੀ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। 27 ਜੁਲਾਈ : ਸੂਬੇ ਦੇ ਕੇਂਦਰੀ ਅਤੇ ਪੂਰਬੀ ਹਿੱਸਿਆਂ – ਜਿਵੇਂ ਕਿ ਲੁਧਿਆਣਾ, ਰੂਪਨਗਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਚ ਵਿਆਪਕ ਮੀਂਹ ਪੈਣ ਦੀ ਸੰਭਾਵਨਾ ਹੈ। 28 ਜੁਲਾਈ: ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ, ਖਾਸ ਕਰਕੇ ਫ਼ਾਜ਼ਿਲਕਾ, ਮੋਗਾ, ਸੰਗਰੂਰ ਅਤੇ ਮੋਹਾਲੀ। 29 ਜੁਲਾਈ: ਰਾਜ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ, ਖਾਸ ਕਰਕੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ, ਮੀਂਹ ਦੇ ਚੰਗੇ ਸੰਕੇਤ ਹਨ।
Related