ਨਵੀਂ ਦਿੱਲੀ : Delhi News : ਰਾਜਧਾਨੀ ਦਿੱਲੀ ਦੇ ਮਾਡਲ ਟਾਊਨ ਇਲਾਕੇ ਵਿੱਚ ਇੱਕ ਇਮਾਰਤ ਡਿੱਗਣ (Building collapse) ਦੀ ਖ਼ਬਰ ਹੈ। ਇਲਾਕੇ ਦੇ ਮਹਿੰਦਰੂ ਐਨਕਲੇਵ ‘ਚ ਇਕ ਇਮਾਰਤ ਅਚਾਨਕ ਢਹਿ ਗਈ, ਜਿਸ ‘ਚ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਦਿੱਲੀ ਫਾਇਰ ਸਰਵਿਸ (Delhi Fire Brigade) ਨੇ ਦੱਸਿਆ ਕਿ ਬਚਾਅ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਲੋਕਾਂ ਨੂੰ ਬਚਾਉਣ ‘ਚ ਲੱਗੇ ਹੋਏ ਹਨ।

    ਉੱਤਰ-ਪੱਛਮੀ ਜ਼ਿਲੇ ਦੇ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਡਲ ਟਾਊਨ (Model Town) ਥਾਣਾ ਖੇਤਰ ‘ਚ ਇਕ ਦੋ ਮੰਜ਼ਿਲਾ ਮਕਾਨ ਦੇ ਡਿੱਗਣ ਨਾਲ ਤਿੰਨ ਲੋਕ ਦੱਬ ਗਏ। ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਪੁਲਿਸ ਅਤੇ ਫਾਇਰ ਫਾਈਟਰਜ਼ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਨੂੰ ਮਲਬੇ ਤੋਂ ਬਚਾਇਆ ਅਤੇ ਹਸਪਤਾਲ ‘ਚ ਭਰਤੀ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹ ਘਟਨਾ ਮਹਿੰਦਰੂ ਐਨਕਲੇਵ ਵਿੱਚ ਵਾਪਰੀ, ਜਿੱਥੇ ਅੱਜ ਦੁਪਹਿਰ ਕਰੀਬ 2:45 ਵਜੇ ਇੱਕ ਪੁਰਾਣੇ ਮਕਾਨ ਦੀ ਮੁਰੰਮਤ ਕੀਤੀ ਜਾ ਰਹੀ ਸੀ, ਜਦੋਂ ਮਕਾਨ ਢਹਿ ਗਿਆ।

    ਅਜੇ ਵੀ ਕਈ ਲੋਕਾਂ ਦੇ ਫਸੇ ਹੋਣ ਦਾ ਡਰ ਹੈ

    ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘਰ ਢਹਿਣ ਦੀ ਸੂਚਨਾ ਦੁਪਹਿਰ 3 ਵਜੇ ਮਿਲੀ ਅਤੇ ਬਚਾਅ ਕਾਰਜ ਲਈ ਤਿੰਨ ਫਾਇਰ ਟੈਂਡਰ ਭੇਜੇ ਗਏ। ਸਥਾਨਕ ਪੁਲਿਸ ਅਤੇ ਬਚਾਅ ਦਲ ਦੇ ਹੋਰ ਮੈਂਬਰਾਂ ਦੀ ਮਦਦ ਨਾਲ ਤਿੰਨ ਲੋਕਾਂ ਨੂੰ ਮਲਬੇ ਤੋਂ ਬਾਹਰ ਕੱਢਿਆ ਗਿਆ ਅਤੇ ਨੇੜੇ ਦੇ ਹਸਪਤਾਲ ਭੇਜਿਆ ਗਿਆ। ਜਿੱਥੇ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਲਬਾ ਹਟਾਉਣ ਦਾ ਕੰਮ ਚੱਲ ਰਿਹਾ ਹੈ। ਮਲਬੇ ਹੇਠ ਅਜੇ ਵੀ ਕੁਝ ਹੋਰ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ।