Skip to content
ਜਲੰਧਰ ਸ਼ਹਿਰ ਦੇ ਪੌਸ਼ ਇਲਾਕੇ ਜਵਾਹਰ ਨਗਰ ਕੋਠੀ ਨੰਬਰ 40 ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਲੋਕਾਂ ਨੇ ਤੁਰੰਤ ਖੂਨ ਨਾਲ ਲੱਥਪੱਥ ਵਿਅਕਤੀ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ। ਜ਼ਖਮੀ ਵਿਅਕਤੀ ਦੀ ਮਨਿਆਰੀ ਦੀ ਦੁਕਾਨ ਹੈ। ਦੁਕਾਨ ਦਾ ਨਾਮ ਹੈ ਚੀਪ ਕਾਰਨਰ ਹੈ। ਜ਼ਖਮੀ ਵਪਾਰੀ ਦੇ ਸਿਰ ਵਿੱਚ ਗੋਲੀ ਲੱਗੀ ਹੈ। ਜ਼ਖਮੀ ਦਾ ਨਾਂ ਮਾਨਵ ਖੁਰਾਣਾ (44) ਹੈ।
ਮਾਨਵ ਦੀ ਰੈਨਕ ਬਜ਼ਾਰ ਵਿੱਚ ਦੁਕਾਨ ਹੈ। ਇਲਾਕਾ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮਾਨਵ ਦੀ ਹਾਲਤ ਸਥਿਰ ਹੋਣ ਤੋਂ ਬਾਅਦ ਪੁਲਿਸ ਉਸ ਦੇ ਬਿਆਨ ਦਰਜ ਕਰੇਗੀ। ਮਾਨਵ ਦੇ ਪਰਿਵਾਰ ਵਿੱਚ ਉਸਦੀ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਹੈ।ਸੂਤਰਾਂ ਮੁਤਾਬਕ ਮਾਨਵ ਦਾ ਆਪਣੇ ਪਿਤਾ ਨਾਲ ਕਾਫੀ ਝਗੜਾ ਰਹਿੰਦਾ ਸੀ ਅਤੇ ਅੱਜ ਸਵੇਰੇ ਵੀ ਉਸ ਦੀ ਆਪਣੇ ਪਿਤਾ ਨਾਲ ਕਿਸੇ ਗੱਲ ਨੂੰ ਲੈ ਕੇ ਕਾਫੀ ਬਹਿਸ ਹੋਈ। ਇਸ ਤੋਂ ਬਾਅਦ ਹੀ ਮਾਨਵ ਨੇ ਇਹ ਕਦਮ ਚੁੱਕਿਆ। ਇਸ ਘਟਨਾ ਤੋਂ ਬਾਅਦ ਪੁਲਿਸ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਗੋਲੀ ਚਲਾਉਣ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।
Related