Skip to content
ਜਲੰਧਰ (ਅਭਯ ਸ਼ਰਮਾ): ਜਲੰਧਰ ‘ਚ ਇਕ ਬੇਕਾਬੂ ਕਾਰ ਸੜਕ ‘ਤੇ ਖੜ੍ਹੀ ਪਰਾਲੀ ਨਾਲ ਭਰੀ ਟਰਾਲੀ ਨਾਲ ਟਕਰਾ ਗਈ। ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਇੱਕ ਮਰਦ ਸ਼ਾਮਲ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ-1 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ।
ਰਾਹਗੀਰਾਂ ਨੇ ਦੱਸਿਆ ਕਿ ਕਾਰ ਅੰਮ੍ਰਿਤਸਰ ਤੋਂ ਪਠਾਨਕੋਟ ਚੌਕ ਵੱਲ ਜਾ ਰਹੀ ਸੀ। ਅਚਾਨਕ ਇਹ ਬੇਕਾਬੂ ਹੋ ਕੇ ਟਰਾਲੀ ਵਿੱਚ ਜਾ ਵੱਜੀ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਕਾਰ ਵਿਚ ਸਵਾਰ ਤਿੰਨਾਂ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।
ਕਾਰ ‘ਚੋਂ ਵਿਅਕਤੀ ਦਾ ਆਧਾਰ ਕਾਰਡ ਮਿਲਿਆ ਹੈ, ਜਿਸ ‘ਤੇ ਮਾਡਲ ਟਾਊਨ ਦਾ ਪਤਾ ਲਿਖਿਆ ਹੋਇਆ ਹੈ। ਰਾਹਗੀਰਾਂ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਦਾ ਕਾਰ ‘ਚ ਫ਼ੋਨ ਵੀ ਸੀ ਪਰ ਕਿਸੇ ਨੇ ਚੋਰੀ ਕਰ ਲਿਆ।
ਕਾਰ (ਪੀਬੀ-08 ਬੀਐਮ-3162) ਦੇ ਹਾਦਸੇ ਦਾ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਇਆ ਹੈ, ਜਿਸ ‘ਚ ਕਾਰ ਪੂਰੀ ਰਫਤਾਰ ਨਾਲ ਪਰਾਲੀ ਨਾਲ ਭਰੀ ਟਰਾਲੀ ਨਾਲ ਟਕਰਾਉਂਦੀ ਦਿਖਾਈ ਦੇ ਰਹੀ ਹੈ। ਟੱਕਰ ਤੋਂ ਬਾਅਦ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ।
ਪੁਲਿਸ ਮੁਤਾਬਕ ਟਰਾਲੀ ਪਿਛਲੇ ਕਈ ਘੰਟਿਆਂ ਤੋਂ ਸੜਕ ’ਤੇ ਖੜ੍ਹੀ ਸੀ। ਉਸ ਦਾ ਡਰਾਈਵਰ ਵੀ ਆਲੇ-ਦੁਆਲੇ ਨਹੀਂ ਸੀ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ।
Post Views: 2,153
Related